ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਗਠਨ ਵਿੱਚ ਮੋਹਰੀ ਰੋਲ ਨਿਭਾਉਣਗੀਆਂ ਅੌਰਤਾਂ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਮੁਹਾਲੀ ਤੋਂ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਐਤਕੀਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਗਠਿਤ ਕਰਨ ਵਿੱਚ ਅਗਾਂਹਵਧੂ ਅੌਰਤਾਂ ਮੋਹਰੀ ਰੋਲ ਅਦਾ ਕਰਨਗੀਆਂ ਕਿਉਂਕਿ ਪੰਜਾਬ ਦੀਆਂ ਅੌਰਤਾਂ ਖਾਸ ਕਰਕੇ ਮਹਿਲਾ ਮੁਲਾਜ਼ਮਾਂ ਨਾਲ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਅਤਿਆਚਾਰ ਅਤੇ ਕਥਿਤ ਬਦਸਲੂਕੀ ਕਾਰਨ ਸਮੁੱਚੇ ਨਾਰੀ ਜਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇੱਥੋਂ ਦੇ ਨੇੜਲੇ ਪਿੰਡ ਜਗਤਪੁਰਾ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਰਾਜ ਦੇ ਲੋਕਾਂ ਦਾ ਅਕਾਲੀ-ਭਾਜਪਾ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਬਾਦਲਾਂ ਨੂੰ ਚਲਦਾ ਕਰਨ ਲਈ ਲੋਕ ਬੜੀ ਬੇਸਰੀ ਨਾਲ ਚੋਣਾਂ ਦਾ ਇਤਜ਼ਾਰ ਕਰ ਰਹੇ ਹਨ।
ਇਸ ਮੌਕੇ ਸ੍ਰੀ ਸਿੱਧੂ ਨੇ ਅੌਰਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਅੌਰਤਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੰਨ੍ਹੀ ਛਾਂ ਮੁਹਿੰਮ ਤਹਿਤ ਰੁੱਖ ਤੇ ਕੁੱਖ ਦੀ ਰੱਖਿਆ ਦੀ ਦੁਹਾਈ ਦੇਣ ਵਾਲੀ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਸੁਹਰਾ ਪ੍ਰਕਾਸ਼ ਸਿੰਘ ਬਾਦਲ ਅਤੇ ਪਤੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਨਰਸਾਂ, ਆਗਨਵਾੜੀ ਮੁਲਾਜ਼ਮਾਂ, ਅਧਿਆਪਕਾਵਾਂ ਅਤੇ ਹੋਰ ਮਹਿਲਾ ਮੁਲਾਜ਼ਮਾਂ ਨੂੰ ਇਨਸਾਫ਼ ਦੇਣ ਦੀ ਬਜਾਏ ਪੁਲੀਸ ਕੋਲੋਂ ਬੇਇੱਜ਼ਤ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਕਿਹ ਕਿ ਸਾਡੇ ਗੁਰੂਆਂ ਪੀਰਾਂ ਨੇ ਵੀ ਅੌਰਤ ਜਾਤ ਨੂੰ ਬਹੁਤ ਮਾਣ ਸਨਮਾਨ ਦਿੱਤਾ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਅੌਰਤ ਮੁਲਾਜ਼ਮਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਸ ਮੌਕੇ ਰਣਜੀਤ ਸਿੰਘ ਗਿੱਲ, ਰਣਜੀਤ ਸਿੰਘ ਰਾਣਾ, ਠੇਕੇਦਾਰ ਨਾਜ਼ਰ ਸਿੰਘ, ਡਾ. ਦਰਸ਼ਨ ਖਟਕ, ਗੌਰੀ ਸ਼ੰਕਰ ਸਮੇਤ ਵੱਡੀ ਗਿਣਤੀ ਵਿੱਚ ਅੌਰਤਾਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…