ਸਮਾਜ ਵਿੱਚ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ: ਕਮਲਜੋਤ ਕੌਰ

ਆਜ਼ਾਦ ਉਮੀਦਵਾਰ ਕਮਲਜੋਤ ਕੌਰ ਨੂੰ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜਨਵਰੀ:
ਮੁਹਾਲੀ ਵਿਧਾਨ ਸਭਾ ਹਲਕੇ ਤੋਂ ਚੋਣ ਨਿਸ਼ਾਨ ਮੋਮਬੱਤੀ ’ਤੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸਮਾਜ ਸੇਵੀ ਮਹਿਲਾ ਆਗੂ ਬੀਬਾ ਕਮਲਜੋਤ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਅੱਜ ਸ਼ਹਿਰ ਵਿੱਚ ਕਈ ਥਾਵਾਂ ’ਤੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸਮਾਜ ਸੇਵੀ ਸੰਸਥਾ ‘ਵਾਇਸ ਅੰਗੇਸਟ ਕਰਾਇਮ’ ਨੇ ਉਨ੍ਹਾਂ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।
ਸੰਸਥਾ ‘ਵਾਇਸ ਅੰਗੇਸਟ ਕਰਾਇਮ’ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਹਰੇਕ ਵਾਰ ਚੋਣਾਂ ਦੌਰਾਨ ਵੱਡੇ-ਵੱਡੇ ਚੌਣਾਵੀਂ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਪ੍ਰੰਤੂ ਚੋਣ ਜਿੱਤਣ ਤੋਂ ਬਾਅਦ ਉਮੀਦਵਾਰ ਆਪਣੇ ਚੋਣ ਵਾਅਦਿਆਂ ਨੂੰ ਭੁੱਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਪਿਛਲੀ ਵਾਰ ਕੀਤੇ ਵਾਅਦੇ ਅਜੇ ਤਾਈਂ ਪੂਰੇ ਨਹੀਂ ਕਹੀਤੇ ਹਨ। ਹੁਣ ਫਿਰ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਲਈ ਘਰੇਲੂ ਪ੍ਰੈਸ਼ਰ ਕੁੱਕਰ, ਘੀ ਅਤੇ ਦੁੱਧ ਦੇ ਪੈਕਟ, ਪੈਨਸ਼ਨ 500 ਤੋਂ 2 ਹਜ਼ਾਰ ਰੁਪਏ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਮੇਤ ਕਈ ਹੋਰ ਸਬਜਬਾਗ ਦਿਖਾਏ ਜਾ ਰਹੇ ਹਨ।
ਇਸ ਮੌਕੇ ਆਜ਼ਾਦ ਉਮੀਦਵਾਰ ਬੀਬਾ ਕਮਲਜੋਤ ਕੌਰ ਨੇ ਜਿਥੇ ਮੌਜੂਦਾ ਅਕਾਲੀ-ਭਾਜਪਾ ਗੱਠਜੋੜ ਨੇ ਆਪਣੇ ਸ਼ਾਸ਼ਨ ਦੌਰਾਨ ਵਿਕਾਸ ਨੂੰ ਤਰਜੀਹ ਦੇਣ ਦੀ ਬਜਾਏ ਆਪਣੇ ਪਰਿਵਾਰਾਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਪੁਸ਼ਤਪਨਾਹੀ ਕਰਨ ਵੱਲ ਵਧੇਰੇ ਤਵੱਜੋਂ ਦਿੱਤੀ ਹੈ। ਉਥੇ ਨਸ਼ਿਆਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਇਹੀ ਨਹੀਂ ਬਾਦਲਾਂ ਦੇ ਰਾਜ ਵਿੱਚ ਅੌਰਤਾਂ ਵੀ ਸੁਰੱਖਿਅਤ ਨਹੀਂ ਹਨ। ਪਿਛਲੇ ਸਮੇਂ ਦੌਰਾਨ ਅੌਰਤਾਂ ’ਤੇ ਵੱਡੇ ਪੱਧਰ ’ਤੇ ਅੱਤਿਆਚਾਰ ਹੋਏ ਹਨ ਅਤੇ ਘਰੇਲੂ ਹਿੰਸਕ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਉਨ੍ਹਾਂ ਨੂੰ ਚੋਣ ਜਿੱਤ ਕੇ ਵਿਧਾਨ ਸਭਾ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਉਹ ਅੌਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਵਾਹ ਲਗਾਉਣਗੇ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…