ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਵਿੱਚ ਹੋਵੇਗਾ ਅੌਰਤਾਂ ਦਾ ਅਹਿਮ ਯੋਗਦਾਨ: ਸਿੱਧੂ

ਅੰਕੁਰ ਵਸ਼ਿਸ਼ਟ, ਮੁਹਾਲੀ, 13 ਦਸੰਬਰ
ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਵਿੱਚ ਮਹਿਲਾਵਾਂ ਦਾ ਬਹੁਤ ਵੱਡਾ ਯੋਗਦਾਨ ਹੋਵੇਗਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਫੇਜ਼-1 ਪਿੰਡ ਜੁਝਾਰ ਨਗਰ ਦੀਆਂ ਮਹਿਲਾਵਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਸਿੱਧੂ ਮਿਸ਼ਨ ਦੋ ਹਜਾਰ ਸਤਾਰਾਂ ਤਹਿਤ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾ ਕਰ ਰਹੇ ਹਨ। ਮੀਟਿੰਗ ਦੌਰਾਨ ਹਾਜਰ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਅੱਜ ਨਾਰੀ ਸਮਾਜ ਕਿਸੇ ਵੀ ਖੇਤਰ ਵਿੱਚ ਪੁਰਸ਼ਾਂ ਨਾਲੋਂ ਪਿਛੇ ਨਹੀਂ ਹੈ ਅਤੇ ਹਰ ਖੇਤਰ ਅੰਦਰ ਅੌਰਤਾਂ ਆਪਣੀ ਜਬਰਦਸਤ ਮੌਜੂਦਗੀ ਦਰਜ ਕਰਵਾ ਰਹੀਆਂ ਹਨ ਜੋ ਕਿ ਬਹੁਤ ਸ਼ਲਾਘਾਯੋਗ ਗੱਲ ਹੈ। ਉਨ੍ਹਾਂ ਕਿਹਾ ਪੰਜਾਬ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਬਣਨ ਤੇ ਅੌਰਤਾਂ ਲਈ ਵੱਖ-ਵੱਖ ਭਲਾਈ ਸਕੀਮਾਂ ਚਲਾਈਆਂ ਜਾਣਗੀਆਂ ਤੇ ਅੌਰਤਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਰੁਜ਼ਗਾਰ ਦੇ ਕਾਬਿਲ ਬਣਾਇਆ ਜਾਵੇਗਾ।
ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਪਾਰਟੀ ਦੇ ਸੂਬਾ ਸਕੱਤਰ ਚੌਧਰੀ ਹਰੀਪਾਲ ਚੋਲਟਾ ਕਲਾਂ, ਮੀਤ ਪ੍ਰਧਾਨ ਪਰਦੀਪ ਪੱਪੀ, ਜਨਰਲ ਸਕੱਤਰ ਅਮਰਜੀਤ ਸਿੰਘ ਮੋਨੀ, ਨਾਰੋ ਦੇਵੀ, ਬੀ.ਸੀ. ਪ੍ਰੇਮੀ, ਰਾਜੀਵ ਰਾਣਾ, ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਨਾਣਾ, ਜਨਰਲ ਸਕੱਤਰ ਬਲਜੀਤ ਸਿੰਘ ਠਸਕਾ, ਜਸਪ੍ਰੀਤ ਸਿੰਘ ਗਿੱਲ, ਐਚ.ਐਸ. ਢਿੱਲੋਂ, ਸਪਤਾਲ ਸਿੰਘ ਸਮੇਤ ਜੁਝਾਰ ਨਗਰ ਦੀਆਂ ਬੀਬੀਆਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…