ਪਿੰਡ ਮਟੌਰ ਦੀ ਮੁਸਲਿਮ ਧਰਮਸ਼ਾਲਾ ’ਤੇ ਲੈਂਟਰ ਪਾਉਣ ਦੀ ਕਾਰਸੇਵਾ ਦਾ ਕੰਮ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਫਰਵਰੀ:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਸਥਾਨਕ ਪਿੰਡ ਮਟੌਰ ਵਿਖੇ ਮੁਸਲਿਮ ਭਾਈਚਾਰੇ ਦੀ ਧਰਮਸ਼ਾਲਾ ‘ਤੇ ਲੈਂਟਰ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਇਸ ਇਸ ਕੰਮ ਲਈ ਪਿਛਲੇ ਦਿਨੀਂ 7 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ।
ਇਸ ਮੌਕੇ ਬੋਲਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਅੱਜ ਪੂਰੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਲਹਿਰ ਚਲ ਰਹੀ ਹੈ ਅਤੇ ਇਨ੍ਹਾਂ ਕੰਮਾਂ ਸਦਕਾ ਹੀ ਪਹਿਲਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਹੁਣ ਨਗਰ ਨਿਗਮ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਸ਼ਾਨਦਾਰ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਦੁਆਰਾ ਬਿਨਾਂ ਕਿਸੇ ਭੇਦਭਾਵ ਤੋਂ ਸਮਾਜ ਦੇ ਹਰ ਵਰਗਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਅਤੇ ਹੁਣ ਚੋਣ ਜਾਬਤਾ ਖਤਮ ਹੋਣ ਤੋਂ ਬਾਅਦ ਗਰਾਂਟਾਂ ਵੰਡਣ ਦਾ ਸਿਲਸਿਲਾ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਪਤਵੰਤਿਆਂ ਨੇ ਜਿੱਥੇ ਸ੍ਰੀ ਸ਼ਰਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਉੱਥੇ ਹੀ ਗਰਾਂਟ ਜਾਰੀ ਕਰਨ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅਮਰੀਕ ਸਿੰਘ ਸਾਬਕਾ ਸਰਪੰਚ, ਸੁਦਾਗਰ ਖਾਨ, ਦਿਲਬਰ ਖਾਨ, ਤਰਸੇਮ ਖਾਨ, ਪ੍ਰਦੀਪ ਸੋਨੀ ਅਤੇ ਬਲਜਿੰਦਰ ਸਿੰਘ ਪੱਪੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Campaign

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …