Nabaz-e-punjab.com

ਸੈਕਟਰ-69 ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਾਰਚ:
ਇੱਥੋਂ ਦੇ ਸੈਕਟਰ-69 (ਵਾਰਡ ਨੰਬਰ-46) ਵਿੱਚ ਅਕਾਲੀ ਦਲ ਦੀ ਕੌਂਸਲਰ ਰਾਜਿੰਦਰ ਕੌਰ ਕੁੰਭੜਾ ਦੇ ਯਤਨਾਂ ਸਦਕਾ ਪੇਵਰ ਬਲਾਕ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਯੂਥ ਅਕਾਲੀ ਆਗੂ ਹਰਮਨਜੋਤ ਸਿੰਘ ਕੁੰਭੜਾ ਨੇ ਐਤਵਾਰ ਨੂੰ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਕਾਰੀਗਰਾਂ ਨੂੰ ਵਿਕਾਸ ਕੰਮ ਜਲਦੀ ਨੇਪਰੇ ਚਾੜ੍ਹਨ ਲਈ ਆਖਿਆ। ਇਸ ਮੌਕੇ ਮੀਡੀਆ ਟੀਮ ਨੂੰ ਨਾਲ ਲਿਜਾ ਕੇ ਸਮੁੱਚੇ ਸੈਕਟਰ ਦਾ ਦੌਰਾ ਕਰਵਾਇਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੇਅਰ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਵਿਕਾਸ ਪੱਖੋਂ ਵਾਰਡ ਨੰਬਰ-46 ਦੀ ਨੁਹਾਰ ਬਦਲੀ ਜਾਵੇਗੀ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਅਧੂਰੇ ਪਏ ਕੰਮਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੈਕਟਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਲਈ ਸਹਿਯੋਗ ਦੇਣ ਅਤੇ ਕੂੜਾ ਕਰਕਟ ਨਿਰਧਾਰਿਤ ਥਾਵਾਂ ’ਤੇ ਸੁੱਟਿਆਂ ਜਾਵੇ। ਇਸ ਮੌਕੇ ਕੁਦਰਤਦੀਪ ਸਿੰਘ, ਇੰਦਰਜੀਤ ਸਿੰਘ, ਹਰਮਨਪ੍ਰੀਤ ਸਿੰਘ ਮੰਡੇਰ, ਸਿਮਰਨ ਸਿੰਘ ਰਾਏ, ਰਣਬੀਰ ਸਿੰਘ ਗਰੇਵਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…