Nabaz-e-punjab.com

ਘਰ-ਘਰ ਰੁਜ਼ਗਾਰ: ਧਰਮਸੋਤ ਨੇ ਡਾ. ਅੰਬੇਦਕਰ ਭਵਨ ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਆਂ ਨਿਯੁਕਤੀਆਂ ਨਾਲ ਦਫ਼ਤਰੀ ਅਮਲੇ ਦੀ ਘਾਟ ਪੂਰੀ ਹੋਵੇਗੀ: ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਗਸਤ:
ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਘਰ-ਘਰ ਰੁਜ਼ਗਾਰ ਯੋਜਨਾ ਦੇ ਤਹਿਤ ਅੱਜ ਇੱਥੋਂ ਦੇ ਫੇਜ਼-3ਬੀ2 ਸਥਿਤ ਡਾ. ਅੰਬੇਦਕਰ ਭਵਨ ਵਿੱਚ 22 ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ। ਉਨ੍ਹਾਂ ਦੱਸਿਆ ਕਿ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਚੋਣ ਪ੍ਰਕਿਰਿਆ ਮੁਕੰਮਲ ਕਰਨ ਉਪਰੰਤ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਨੂੰ 22 ਨਵੇਂ ਕਲਰਕ ਮਿਲੇ ਹਨ। ਜਿਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜਿੱਥੇ ਦਫ਼ਤਰੀ ਅਮਲੇ ਦੀ ਘਾਟ ਦੂਰ ਹੋਵੇਗੀ, ਉੱਥੇ ਹੀ ਵਿਭਾਗ ਦੀ ਕਾਰਜ ਕੁਸ਼ਲਤਾ ਵੀ ਵਧੇਗੀ।
ਸ੍ਰੀ ਧਰਮਸੋਤ ਨੇ ਨਵੇਂ ਭਰਤੀ ਹੋਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਲੜਕੇ/ਲੜਕੀਆਂ ਦੇਸ਼ ਦਾ ਭਵਿੱਖ ਹਨ। ਇਨ੍ਹਾਂ ਵੱਲੋਂ ਲਗਨ ਤੇ ਸਖ਼ਤ ਮਿਹਨਤ ਨਾਲ ਕੀਤੀ ਸੇਵਾ ਨਾਲ ਦੇਸ਼ ਅਤੇ ਸੂਬਾ ਹੋਰ ਅੱਗੇ ਵਧੇਗਾ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਵਿਭਾਗ ਵਿੱਚ ਭਰਤੀ ਹੋਣ ਵਾਲੇ ਨਵੇਂ ਕਲਰਕ ਵਿਭਾਗ ਦੀ ਪ੍ਰਗਤੀ ਵਿੱਚ ਨਿੱਗਰ ਯੋਗਦਾਨ ਪਾਉਣਗੇ ਅਤੇ ਵਿਭਾਗ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲੈ ਕੇ ਜਾਣਗੇ। ਇਸ ਮੌਕੇ ਸਮਾਜਿਕ ਨਿਆ ਅਧਿਕਾਰਤਾ ਘੱਟ ਗਿਣਤੀ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਅਤੇ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ

ਮਿਲਕਫੈੱਡ ਤੇ ਮਿਲਕ ਪਲਾਂਟ: ਨਿਗੂਣੀ ਤਨਖ਼ਾਹ ਕਾਰਨ 600 ਮੁਲਾਜ਼ਮਾਂ ਨੇ ਨੌਕਰੀ ਛੱਡੀ ਮਿਲਕਫੈੱਡ ਤੇ ਮਿਲਕ ਪਲਾਂ…