Share on Facebook Share on Twitter Share on Google+ Share on Pinterest Share on Linkedin ਵਿਧਾਨ ਸਭਾ ਹਲਕਾ ਖਰੜ ਵਿੱਚ ਨਵੀਂ ਵੋਟ ਬਣਾਉਣ ਦਾ ਕੰਮ ਸ਼ੁਰੂ: ਐਸਡੀਐਮ ਸ੍ਰੀਮਤੀ ਬਰਾੜ 9 ਅਤੇ 23 ਜੁਲਾਈ ਨੂੰ ਵੋਟਾਂ ਬਣਾਉਣ ਲਈ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਜੁਲਾਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਵਿਧਾਨ ਸਭਾ ਹਲਕਾ ਖਰੜ ਵਿਚ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦਾ ਕੰਮ ਇੱਕ ਜੁਲਾਈ ਤੋਂ ਸ਼ੁਰੂ ਹੋ ਚੁੱਕਿਆ ਹੈ ਜੋ 31 ਜੁਲਾਈ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਹਲਕੇ ਦੇ 18 ਤੋਂ 21 ਸਾਲ ਤੱਕ ਦੀ ਉਮਰ ਦੇ ਨੌਜਵਾਨ ਇਸ ਮੁਹਿੰਮ ਵਿਚ ਸ਼ਾਮਲ ਹੋ ਕੇ ਆਪਣੀ ਵੋਟ ਬਣਾਉਣ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਦਿੰਦਿਆ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 1 ਜਨਵਰੀ 2017 ਨੂੰ 18 ਸਾਲ ਤੋਂ 21 ਸਾਲ ਤੱਕ ਹੋ ਗਈ ਹੈ ਪਰ ਅਜੇ ਤੱਕ ਉਨ੍ਹਾਂ ਦੀ ਵੋਟ ਨਹੀਂ ਬਣੀ ਤਾਂ ਉਹ ਨੌਜਵਾਨ ਫਾਰਮ ਨੰਬਰ: 6 ਭਰ ਕੇ ਆਪਣੇ ਪੋਲਿੰਗ ਬੂਥ ਦੇ ਬੀ.ਐਲ.ਓ. ਨੂੰ ਦੇ ਸਕਦੇ ਹਨ। ਵੋਟ ਕਟਾਉਣ ਲਈ ਫਾਰਮ ਨੰਬਰ: 7, ਵੋਟਰ ਵਿਚ ਕਿਸੇ ਤਰ੍ਹਾਂ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ:8, ਹਲਕੇ ਵਿਚ ਹੀ ਪਤਾ ਤਬਦੀਲ ਕਰਨ ਲਈ ਫਾਰਮ ਨੰਬਰ: 8 ‘ੳ’ ਭਰਿਆ ਜਾ ਸਕਦਾ ਹੈ। ਵਿਧਾਨ ਸਭਾ ਹਲਕਾ ਖਰੜ ਦਾ ਵਾਸੀ ਆਪਣੀ ਵੋਟ ਬਣਾਉਣ ਲਈ ਸਟੇਟ ਚੋਣ ਕਮਿਸ਼ਨ ਦੀ ਵੈਬਸਾਈਟ www.ceopunjab.nic.in ਨੂੰ ਲੋਗਨ ਕਰਕੇ ਆਪਣੀ ਵੋਟ ਬਣਾਉਣ ਲਈ ਖੁਦ ਵੀ ਫਾਰਮ ਭਰ ਸਕਦਾ ਹੈ। ਚੋਣਕਾਰ ਰਜਿਟੇ੍ਰਸ਼ਨ ਅਫਸਰ ਨੇ ਅੱਗੇ ਦੱਸਿਆ ਕਿ ਇਸ ਹਲਕੇ ਵਿਚ 249 ਪੋਲਿਗ ਬੂਥ ਬੀ.ਐਲ.ਓ.ਤਾਇਨਾਤ ਕੀਤੇ ਹੋਏ ਹਨ ਅਤੇ ਉਹ 9 ਤੇ 23 ਜੁਲਾਈ ਨੂੰ ਪੋਲਿੰਗ ਬੂਥ ਤੇ ਸਵੇਰੇ 9 ਤੋਂ ਸ਼ਾਮੀ 5 ਵਜੇ ਤੱਕ ਬੈਠਣਗੇ ਅਤੇ ਵੋਟਰਾਂ ਦੇ ਫਾਰਮ ਪ੍ਰਾਪਤ ਕਰਨਗੇ। ਇਨ੍ਹਾਂ ਦੋਵੇ ਦਿਨਾਂ ਵਿਚ ਪੋਲਿੰਗ ਬੂਥਾਂ ਤੇ ਕੰਮਕਾਰ ਦੀ ਨਿਗਰਾਨੀ ਸੁਪਰਵਾਈਜਰਾਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਹਲਕੇ ਦੇ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਪਹਿਲ ਦੇ ਅਧਾਰ ਤੇ ਵੋਟ ਬਣਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ