ਵਿੱਤ ਤੇ ਠੇਕਾ ਕਮੇਟੀ ਮੀਟਿੰਗ ਵਿੱਚ 6.5 ਕਰੋੜ ਦੇ ਕੰਮਾਂ ਦੇ ਵਰਕ ਆਰਡਰ ਜਾਰੀ, 7 ਕਰੋੜ ਦੇ ਨਵੇਂ ਕੰਮ ਪਾਸ

ਸਪਰਿੰਕਲਰ ਸਿਸਟਮ ਨਾਲ ਲੈਸ ਚਾਰ ਵਾਟਰ ਟੈਂਕਰਾਂ ਦੀ ਖ਼ਰੀਦ ਕਰੇਗੀ ਨਗਰ ਨਿਗਮ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਦਲੇ ਸਿਆਸੀ ਸਮੀਕਰਨਾਂ ਦੀ ਪ੍ਰਵਾਹ ਨਾ ਕਰਦੇ ਹੋਏ ਮੇਅਰ ਜੀਤੀ ਸਿੱਧੂ ਨੇ ਅੱਜ ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਮੀਟਿੰਗ ਵਿੱਚ 6.5 ਕਰੋੜ ਰੁਪਏ ਦੇ ਪਾਸ ਕੰਮਾਂ ਦੇ ਵਰਕ ਆਰਡਰ ਜਾਰੀ ਕੀਤੇ ਗਏ ਜਦੋਂਕਿ 7 ਕਰੋੜ ਰੁਪਏ ਦੇ ਹੋਰ ਨਵੇਂ ਐਸਟੀਮੇਟ ਪਾਸ ਕੀਤੇ ਗਏ ਹਨ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਨਵਜੋਤ ਕੌਰ, ਮੈਂਬਰ ਅਨੁਰਾਧਾ ਆਨੰਦ ਅਤੇ ਜਸਬੀਰ ਸਿੰਘ ਮਣਕੂ, ਐੱਸਈ ਹਰਕੀਰਤ ਸਿੰਘ, ਐਕਸੀਅਨ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਕੰਵਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਕੰਮਾਂ ਲਈ ਮਸ਼ੀਨਰੀ ਦੀ ਖਰੀਦ ਬਾਰੇ ਵਰਕ ਆਰਡਰ ਦਿੱਤੇ ਗਏ ਹਨ। ਜਿਨ੍ਹਾਂ ਵਿੱਚ ਚਾਰ ਟਰੈਕਟਰ ਤੇ ਚਾਰ ਵਾਟਰ ਟੈਂਕਰ ਸ਼ਾਮਲ ਹਨ। ਇਹ ਟੈਂਕਰ ਸਪਰਿੰਕਲਰ ਸਿਸਟਮ ਨਾਲ ਲੈਸ ਹਨ, ਜਿਨ੍ਹਾਂ ਨਾਲ ਵੱਖ-ਵੱਖ ਇਲਾਕਿਆਂ ਵਿੱਚ ਸਿੰਜਾਈ ਦਾ ਕੰਮ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਨਅਤੀ ਏਰੀਆ ਫੇਜ਼-8 ਅਤੇ 8ਬੀ ਵਿੱਚ ਸਟਰੀਟ ਲਾਈਟਾਂ ਦੇ ਸਾਲਾਨਾ ਰੱਖ-ਰਖਾਓ ਸਮੇਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪਾਰਕਾਂ ਨੂੰ ਸੈਰਗਾਹ ਬਣਾਉਣ ਦੇ ਕੰਮ, ਕਰਵ ਚੈਨਲ, ਸੜਕਾਂ, ਸਟਰੀਟ ਲਾਈਟਾਂ ਸਮੇਤ 6.5 ਰੁਪਏ ਦੇ ਹੋਰ ਕੰਮਾਂ ਦੇ ਵਰਕ ਆਰਡਰ ਵੀ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਵਿਕਾਸ ਕੰਮਾਂ ਲਈ 7 ਕਰੋੜ ਰੁਪਏ ਦੇ ਨਵੇਂ ਕੰਮ ਪਾਸ ਕੀਤੇ ਗਏ ਹਨ। ਇਨ੍ਹਾਂ ਵਿੱਚ ਸੜਕਾਂ, ਪਾਰਕਾਂ, ਸਟਰੀਟ ਲਾਈਟਾਂ, ਕਰਬ ਚੈਨਲਾਂ ਦੇ ਨਾਲ-ਨਾਲ ਓਪਨ ਏਅਰ ਜਿਮ ਲਗਾਉਣ ਦੇ ਕੰਮ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੇਅਰ ਜੀਤੀ ਸਿੱਧੂ ਵੱਲੋਂ ਸੱਦੀ ਗਈ ਮੀਟਿੰਗ ਵਿੱਚ ਕਾਬਜ ਧਿਰ ਦੇ ਕੌਂਸਲਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸ਼ਹਿਰ ਦੇ ਵਿਕਾਸ ਦੇ ਮੁੱਦੇ ’ਤੇ ਮੇਅਰ ਨਾਲ ਚੱਟਾਨ ਵਾਂਗ ਖੜੇ ਰਹਿਣ ਦਾ ਅਹਿਦ ਲਿਆ ਸੀ। ਜਿਸ ਕਾਰਨ ਮੇਅਰ ਨੂੰ ਕਾਫ਼ੀ ਹੱਲਾਸ਼ੇਰੀ ਮਿਲੀ ਹੈ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…