Share on Facebook Share on Twitter Share on Google+ Share on Pinterest Share on Linkedin ਵਿਧਾਇਕ ਬਲਬੀਰ ਸਿੱਧੂ ਨੂੰ ਟਿਕਟ ਮਿਲਣ ਦੀ ਖੁਸ਼ੀ ਵਿੱਚ ਵਰਕਰਾਂ ਨੇ ਲੱਡੂ ਵੰਡੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜਨਵਰੀ: ਕਾਂਗਰਸ ਹਾਈ ਕਮਾਂਡ ਵੱਲੋਂ ਮੁਹਾਲੀ ਹਲਕੇ ਤੋਂ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਦੁਬਾਰਾ ਟਿਕਟ ਮਿਲਣ ਦੀ ਖੁਸ਼ੀ ਵਿੱਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ ਅਤੇ ਢੋਲ ਦੀ ਥਾਪ ਉੱਤੇ ਭੰਗੜੇ ਪਾ ਕੇ ਆਪਣੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਅੱਜ ਪਿੰਡ ਮਨੌਲੀ ਵਿਖੇ ਲੋਕਾਂ ਨਾਲ ਰਾਬਤਾ ਕਰਨ ਲਈ ਪਹੁੰਚੇ ਵਿਧਾਇਕ ਸਿੱਧੂ ਦਾ ਪਿੰਡ ਦੇ ਲੋਕਾਂ ਨੇ ਮੂੰਹ ਮਿੱਠਾ ਕਰਵਾਇਆ ਅਤੇ ਆਪਣਾ ਪੂਰਨ ਸਮਰਥਨ ਕਾਂਗਰਸ ਪਾਰਟੀ ਨੂੰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਲੋਕਾਂ ਦੁਆਰਾ ਮਿਲ ਰਹੇ ਪਿਆਰ ਤੇ ਸਤਿਕਾਰ ਕਾਰਨ ਖੁਸ਼ੀ ਨਾਲ ਗਦਗਦ ਹੋਏ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਦੇ ਲੋਕਾਂ ਦੁਆਰਾ ਦਿੱਤੇ ਜਾ ਰਹੇ ਮਣਾਂ ਮੂੰਹੀ ਪਿਆਰ ਤੇ ਸਤਿਕਾਰ ਦਾ ਦੇਣਾ ਉਹ ਆਪਣੀ ਸਾਰੀ ਉਮਰ ਨਹੀਂ ਦੇ ਸਕਦੇ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਮੁਹਾਲੀ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਂਦੇ ਹੋਏ ਲੋਕਾਂ ਨੂੰ ਵਿਕਾਸ ਦੀ ਗਤੀ ਹੋਰ ਤੇਜ਼ ਕਰਨ ਲਈ ਦੁਬਾਰਾ ਸੂਬੇ ਦੀ ਵਾਂਗਡੋਰ ਕਾਂਗਰਸ ਪਾਰਟੀ ਦੇ ਹੱਥਾਂ ਵਿੱਚ ਸੌਂਪਣ ਦੀ ਅਪੀਲ ਕੀਤੀ। ਇਸ ਮੌਕੇ ਆਪ ਉਮੀਦਵਾਰ ਕੁਲਵੰਤ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਲਕੇ ਦੇ ਲੋਕ ਇਸ ਦਲ ਬਦਲੂ ਪੂੰਜੀਪਤੀ ਵਿਅਕਤੀ ਨੂੰ ਬਿਲਕੁਲ ਵੀ ਮੂੰਹ ਨਹੀਂ ਲਗਾ ਰਹੇ ਕਿਉਂਕਿ ਜਿਸ ਵਿਅਕਤੀ ਦਾ ਕੋਈ ਇਕ ਸਟੈਂਡ ਹੀ ਨਹੀਂ ਉਹ ਲੋਕਾਂ ਦਾ ਕੀ ਭਲਾ ਕਰ ਸਕਦਾ ਹੈ। ਕੁਲਵੰਤ ਸਿੰਘ ਆਪਣੇ ਹਿੱਤਾਂ ਦੀ ਪੂਰਤੀ ਲਈ ਹੀ ਅਕਾਲੀ ਦਲ ਨੂੰ ਛੱਡ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਇਆ ਹੈ। ਇਸ ਮੌਕੇ ਪਿੰਡ ਦੇ ਲੋਕਾਂ ਨੇ ਵਿਧਾਇਕ ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦਿਹਾਤੀ ਦੇ ਪ੍ਰਧਾਨ ਤੇ ਲੇਬਰਫੈੱਡ ਪੰਜਾਬ ਦੇ ਮੀਤ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਜੋਰਾ ਸਿੰਘ ਮਨੌਲੀ, ਗਿਆਨੀ ਗੁਰਮੇਲ ਸਿੰਘ ਮਨੌਲੀ, ਸ਼ੇਰ ਸਿੰਘ ਦੈੜੀ, ਗੁਰਵਿੰਦਰ ਸਿੰਘ ਬੜੀ, ਪਹਿਲਵਾਨ ਅਮਰਜੀਤ ਸਿੰਘ ਲਖਨੌਰ, ਬਲਾਕ ਸੰਮਤੀ ਖਰੜ ਦੇ ਮੀਤ ਚੇਅਰਮੈਨ ਮਨਜੀਤ ਸਿੰਘ ਤੰਗੌਰੀ, ਮਾ. ਸੁਰਿੰਦਰ ਮੋਹਨ, ਐਡਵੋਕੇਟ ਗੁਰਿੰਦਰ ਸਿੰਘ ਖੱਟੜਾ ਡਾਇਰੈਕਟਰ ਮਿਲਕ ਪਲਾਂਟ, ਰਣਧੀਰ ਸਿੰਘ ਧੀਰਾ ਚਾਉਂਮਾਜਰਾ, ਜਸਵਿੰਦਰ ਸਿੰਘ ਭੱਪਾ ਸਰਪੰਚ ਗਿੱਦੜਪੁਰ, ਮੰਗਲ ਸਿੰਘ ਸਰਪੰਚ, ਰਾਮਨਾਥ, ਪ੍ਰਦੀਪ ਸ਼ਰਮਾ, ਅਮਨਿੰਦਰ ਸਿੰਘ, ਜੱਸੀ, ਨਰਿੰਦਰ ਸਿੰਘ (ਸਾਰੇ ਪੰਚ), ਗੁਰਦੀਪ ਸਿੰਘ ਬਾਸੀ ਮੈਂਬਰ ਬਲਾਕ ਸੰਮਤੀ, ਅਮਰ ਸਿੰਘ ਨੰਬਰਦਾਰ, ਸਤਨਾਮ ਸਿੰਘ ਨੰਬਰਦਾਰ, ਦਰਬਾਰਾ ਸਿੰਘ, ਜਤਿੰਦਰ ਸੂਦ, ਅਸ਼ੋਕ ਕੁਮਾਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ