ਚੰਡੀਗੜ੍ਹ ਵਿੱਚ ਅਕਾਲੀ-ਭਾਜਪਾ ਦੀ ਸ਼ਾਨਦਾਰ ਜਿੱਤ ’ਤੇ ਕੁਰਾਲੀ ਵਿੱਚ ਵਰਕਰਾਂ ਨੇ ਲੱਡੂ ਵੰਡੇ

ਕੁਰਾਲੀ 20 ਦਸੰਬਰ (ਰਜਨੀਕਾਂਤ ਗਰੋਵਰ) :
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਕੁਰਾਲੀ ਸ਼ਹਿਰ ਵਿੱਚ ਅਕਾਲੀ ਦਲ ਤੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਦੀ ਥਾਪ ’ਤੇ ਭੰਗੜੇ ਪਾ ਕੇ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਮਨਜਿੰਦਰ ਸਿੰਘ ਸਾਬੀ ਚੀਮਾ, ਰਾਕੇਸ਼ ਅਗਰਵਾਲ, ਗੋਲਡੀ ਸ਼ੁਕਲਾ, ਤਰਸੇਮ ਭਗੀਰਥ, ਅਮਨਦੀਪ ਸਿੰਘ ਗੋਲਡੀ, ਚੈਨ ਸਿੰਘ ਚੀਮਾ, ਮਾ. ਹਰਚਰਨ ਸਿੰਘ, ਭੋਲਾ ਨਾਥ ਭਾਟੀਆ, ਗੁਰਦੇਪ ਮਹਿਤੋਂ, ਪ੍ਰਕਾਸ਼ ਚੰਦ, ਦਰਸ਼ਨ ਕੁਮਾਰ, ਦੀਪਕ ਪੰਡਤ, ਅਮਰੀਕ ਸਿੰਘ, ਸੁਨੀਲ ਕੁਮਾਰ ਚੀਗਲ ਨੇ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੇ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕਰਨਾ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਅਤੇ ਕਾਲਾ ਧੰਨ ’ਤੇ ਸ਼ਿਕੰਜ਼ਾ ਕੱਸਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 500-1000 ਦੇ ਪੁਰਾਣੇ ਨੋਟਾਂ ’ਤੇ ਪਾਬੰਦੀ ਲਗਾਉਣ ਦੇ ਫੈਸਲੇ ’ਤੇ ਯੂ.ਟੀ. ਵਾਸੀਆਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਤੇ ਵੀ ਅਸਰ ਪਵੇਗਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…