Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਠੇਕਾ ਕਾਮਿਆਂ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਸਾੜਨ ਦਾ ਫੈਸਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ: ਪੰਜਾਬ ਰਾਜ ਪਾਵਰਕੌਮ ਠੇਕਾ ਮੁਲਾਜ਼ਮਾਂ ਨੇ ਇਨਸਾਫ਼ ਪ੍ਰਾਪਤੀ ਲਈ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਪਿਛਲੇ ਸੰਘਰਸ਼ ਦਾ ਰਿਵਿਊ ਅਤੇ ਅਗਲੇ ਸੰਘਰਸ਼ ਬਾਰੇ ਵਿਚਾਰ-ਚਰਚਾ ਕੀਤੀ ਗਈ। ਜਰਨਲ ਸਕੱਤਰ ਵਰਿੰਦਰ ਸਿੰਘ, ਸੰਯੁਕਤ ਸਕੱਤਰ ਅਜੇ ਕੁਮਾਰ ਅਤੇ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਾਵਰਕਾਮ ਸੀ ਐੱਚ ਬੀ ਠੇਕਾ ਕਾਮੇ ਛਾਂਟੀ ਦੀ ਨੀਤੀ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸੀ ਐੱਚ ਬੀ ਠੇਕਾ ਕਾਮੇ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਲਗਾਤਾਰ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੰਘਰਸ਼ ਕਰ ਰਹੇ ਹਨ ਅੱਜ ਦੀ ਮੀਟਿੰਗ ਵਿੱਚ ਇੱਕ ਅਕਤੂਬਰ ਅਤੇ ਪੰਜ ਤੇ ਛੇ ਅਕਤੂਬਰ ਦੇ ਦਿੱਤੇ ਧਰਨੇ ਦਾ ਰਿਵਿਊ ਅਤੇ ਮੀਟਿੰਗਾਂ ਵਿੱਚ ਹੋਈ ਗੱਲਬਾਤ ਆਗੂਆਂ ਨਾਲ ਸਾਂਝੀ ਕੀਤੀ ਗਈ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ 13 ਅਕਤੂਬਰ ਨੂੰ ਪਟਿਆਲਾ ਵਿਖੇ ਦਿੱਤੇ ਧਰਨੇ ਤੋਂ ਬਾਅਦ ਅਤੇ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਗੱਲਬਾਤ ਬਾਰੇ ਆਗੂਆਂ ਨਾਲ ਸਾਝੀ ਕੀਤੀ ਗਈ। ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਕਿ ਕੇਂਦਰ ਦੀ ਸਰਕਾਰ ਅਤੇ ਪੰਜਾਬ ਸਰਕਾਰ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਦੀ ਥਾਂ ਛਾਂਟੀਆਂ ਕਰਨ ਦੇ ਰਾਹ ’ਤੇ ਤੁਰੀ ਹੋਈ ਹੈ ਸਾਰੇ ਹੀ ਵਿਭਾਗਾਂ ਦਾ ਨਿੱਜੀਕਰਨ ਕਰ ਪ੍ਰਾਈਵੇਟ ਕੰਪਨੀਆਂ ਅਤੇ ਵੱਡੇ ਵੱਡੇ ਸਰਮਾਏਦਾਰਾਂ ਦੇ ਹੱਥ ਸੌਂਪਿਆ ਜਾ ਰਿਹਾ ਹੈ ਖੇਤੀ ਆਰਡੀਨੈੱਸ ਬਿੱਲ, ਬਿਜਲੀ ਬਿੱਲ 2020, ਕਿਰਤ ਕਾਨੂੰਨਾਂ ਵਿੱਚ ਕੀਤੀ ਜਾ ਰਹੀ ਛੇੜਛਾੜ ਖ਼ਿਲਾਫ਼ ਅਤੇ ਦਾ ਪੰਜਾਬ ਐਡਹਾਕ ਡੇਲੀਵੇਜ ਟੈਂਪਰੇਰੀ ਵਰਕ ਚਾਰਜ ਆਊਟਸੋਰਸਿੰਗ ਇੰਪਲਾਈਜ਼ ਵੈੱਲਫੇਅਰ ਐਕਟ 2016 ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਕੈਟਾਗਰੀਆਂ ਨੂੰ ਐਕਟ ਵਿੱਚ ਸ਼ਾਮਿਲ ਕਰਵਾਉਣ ਅਤੇ ਠੇਕਾ ਕਾਮਿਆਂ ਦੀਆਂ ਛਾਟੀਆਂ ਬੰਦ ਕਰਵਾਉਣ ਲਈ ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਵੱਲੋਂ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਤ੍ਰਿਪਤ ਬਾਜਵਾ ਕੈਬਨਿਟ ਮੰਤਰੀ ਨਾਲ ਹੋਈ ਮੀਟਿੰਗ ਰਹੀ ਬੇਸਿੱਟਾ ਕਾਰਨ ਅਤੇ ਵਾਅਦਿਆ ਤੋਂ ਭੱਜੀ ਕੇਂਦਰ ਅਤੇ ਸੂਬਾ ਸਰਕਾਰ ਦੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ 23 ਅਕਤੂਬਰ ਨੂੰ ਪੁਤਲੇ ਤਿਆਰ ਕਰਨ 24 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ ਜਾਣਗੇ ਜਿਸ ਵਿੱਚ ਸੀ ਐੱਚ ਬੀ ਠੇਕਾ ਕਾਮੇ ਵੱਡੀ ਪੱਧਰ ਤੇ ਸ਼ਮੂਲੀਅਤ ਕਰਨਗੇ ਅਤੇ ਕਿਰਤ ਕਮਿਸ਼ਨਰ ਪੰਜਾਬ ਮੁਹਾਲੀ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਚੱਲ ਰਹੇ ਸੰਘਰਸ਼ ਖ਼ਿਲਾਫ਼ 25 ਅਕਤੂਬਰ ਨੂੰ ਸੂਬਾ ਵਰਕਿੰਗ ਦੀ ਮੀਟਿੰਗ ਕਰ ਅਗਲੇ ਸੰਘਰਸ਼ ਦਾ ਐਲਾਨ ਕਰਨ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ