Share on Facebook Share on Twitter Share on Google+ Share on Pinterest Share on Linkedin ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦਾ ਆਗੂ ਨਿਯੁਕਤ ਕਰਨ ’ਤੇ ਦਿੱਤੀ ਵਧਾਈ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 26 ਜੁਲਾਈ: ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦਾ ਆਗੂ ਬਣਨ ਤੇ ਬਲਾਕ ਮਾਜਰੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਵਧਾਈ ਦਿੱਤੀ। ਇਸ ਮੌਕੇ ਗਲਬਾਤ ਕਰਦਿਆਂ ਜਸਵਿੰਦਰ ਸਿੰਘ ਕਾਲਾ ਖਿਜ਼ਰਾਬਾਦ, ਦਲਵਿੰਦਰ ਸਿੰਘ ਬੈਨੀਪਾਲ, ਮਨਦੀਪ ਸਿੰਘ ਖਿਜ਼ਰਾਬਾਦ ਵਾਈਸ ਚੇਅਰਮੈਨ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਲਖਵੀਰ ਸਿੰਘ ਜੰਟੀ, ਮੇਵਾ ਸਿੰਘ ਖਿਜ਼ਰਾਬਾਦ, ਜੱਗੀ ਕਾਦੀਮਾਜਰਾ ਸਮੇਤ ਬਲਾਕ ਮਾਜਰੀ ਦੇ ਅਹੁਦੇਦਾਰਾਂ ਨੇ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਬਣਨ ਤੇ ਵਢਾਈ ਦਿੱਤੀ। ਉਕਤ ਆਗੂਆਂ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿਚ ਸੂਬਾ ਵਾਸੀਆਂ ਦੀ ਆਵਾਜ਼ ਨੂੰ ਬੁਲੰਦ ਕਰਨਗੇ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤੱਕ ਪਹੁੰਚਦੀਆਂ ਕੀਤੀਆਂ ਜਾ ਸਕਣ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਮਾਜਰੀ ਬਲਾਕ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ