Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਲਈ ਨਿਰੰਤਰ ਸੇਵਾ ਕਰਨ ਵਾਲੇ ਵਰਕਰਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ: ਐਨ.ਕੇ.ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਕੋਰ ਕਮੇਟੀ ਦੇ ਮੈਂਬਰ ਤੇ ਸਰਕਲ ਪ੍ਰਧਾਨਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਇਕ ਜ਼ਰੂਰੀ ਮੀਟਿੰਗ ਜ਼ਿਲਾ ਪ੍ਰਧਾਨ ਤੇ ਹਲਕਾ ਡੇਰਾਬੱਸੀ ਤੋਂ ਵਿਧਾਇਕ ਐਨ.ਕੇ.ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ’ਚ ਲਏ ਜਾਣ ਵਾਲੇ ਪਾਰਟੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਸ੍ਰ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਣ ਲਈ ਪਾਰਟੀ ਵੱਲੋਂ ਮਜ਼ਬੂਤ ਜਥੇਬੰਦਕ ਢਾਂਚਾ ਖੜ੍ਹਾ ਕੀਤਾ ਜਾ ਰਿਹਾ ਹੈ। ਇਸ ਲਈ ਪਾਰਟੀ ਵਾਸਤੇ ਕੰਮ ਕਰਨ ਵਾਲੇ ਕਿਸੇ ਵੀ ਵਰਕਰ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਲਏ ਜਾਣ ਵਾਲੇ ਪਾਰਟੀ ਵਰਕਰਾਂ ਬਾਰੇ ਐਨ.ਕੇ.ਸ਼ਰਮਾ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਹ ਵਰਕਰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਿੱਚ ਨਿਰੰਤਰ ਸੇਵਾ ਕਰ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ ਇਸ ਲਈ ਇਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਜਾਵੇ। ਇਸ ਮੌਕੇ ਮੇਅਰ ਕੁਲਵੰਤ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਬੀਬੀ ਕੁਲਦੀਪ ਕੌਰ ਕੰਗ, ਅਸ਼ਵਨੀ ਸ਼ਰਮਾ ਸੰਭਾਲਕੀ, ਬੀਬੀ ਬਲਜਿੰਦਰ ਕੌਰ ਸੈਦਪੁਰ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਹਰਮਨਪ੍ਰੀਤ ਸਿੰਘ ਪ੍ਰਿੰਸ, ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਪਰਮਜੀਤ ਸਿੰਘ ਕਾਹਲੋ, ਰੇਸ਼ਮ ਸਿੰਘ ਬੈਰਮਪੁਰ, ਜਥੇਦਾਰ ਮਾਨ ਸਿੰਘ ਸੋਹਾਣਾ, ਪਰਵਿੰਦਰ ਸਿੰਘ ਸੋਹਾਣਾ, ਗੁਰਮੀਤ ਸਿੰਘ ਬਾਕਰਪੁਰ, ਸੁਖਦੇਵ ਸਿੰਘ ਪਟਵਾਰੀ, ਅਮਨਦੀਪ ਸਿੰਘ ਅਬਿਆਣਾ, ਅਰਜਨ ਸਿੰਘ ਸ਼ੇਰਗਿੱਲ, ਅਵਤਾਰ ਸਿੰਘ ਵਾਲੀਆ, ਸਰਬਜੀਤ ਸਿੰਘ ਪਾਰਸ, ਅਮਰੀਕ ਸਿੰਘ ਤਹਿਸੀਲਦਾਰ, ਫੂਲਰਾਜ ਸਿੰਘ, ਆਰ.ਪੀ.ਸ਼ਰਮਾ, ਜਸਵੰਤ ਸਿੰਘ ਭੁੱਲਰ, ਸਤਿੰਦਰ ਸਿੰਘ ਗਿੱਲ, ਬੀਬੀ ਮਨਮੋਹਨ ਕੌਰ, ਗੀਤਇੰਦਰ ਸਿੰਘ ਲਾਡਰਾਂ, ਪਰਦੀਪ ਸਿੰਘ ਭਾਰਜ, ਜਸਬੀਰ ਸਿੰਘ ਕੁਰੜਾ, ਅਮਰਜੀਤ ਸਿੰਘ ਰਾਏਪੁਰ, ਦਰਸ਼ਨ ਸਿੰਘ ਬਾਕਰਪੁਰ, ਸੋਨੂੰ ਬਹਿਲੋਲਪੁਰ, ਆਬਿਦ ਅਲੀ ਅਤੇ ਕੈਪਟਨ ਰਮਨਦੀਪ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਦਾ ਮੈਂਬਰ ਥਾਪਿਆ ਗਿਆ। ਇਸ ਤੋਂ ਇਲਾਵਾ ਬਲਵਿੰਦਰ ਸਿੰਘ ਲਖਨੌਰ ਨੂੰ ਸੁਹਾਣਾ ਸਰਕਲ 1 ਦਾ ਪ੍ਰਧਾਨ ਅਤੇ ਹਰਮਿੰਦਰ ਸਿੰਘ ਪੱਤੋਂ ਨੂੰ ਸੁਹਾਣਾ ਸਰਕਲ 2 ਦਾ ਪ੍ਰਧਾਨ ਅਤੇ ਅਵਤਾਰ ਸਿੰਘ ਦਾਊ ਨੂੰ ਬਲੌਗੀ ਸਰਕਲ ਦਾ ਪ੍ਰਧਾਨ ਥਾਪਿਆ ਗਿਆ। ਐਨ.ਕੇ.ਸ਼ਰਮਾ ਨੇ ਨਵ ਨਿਯੁਕਤ ਕੋਰ ਕਮੇਟੀ ਦੇ ਮੈਂਬਰ ਅਤੇ ਸਰਕਲ ਪ੍ਰਧਾਨਾਂ ਨੂੰ ਦਿੰਦਿਆਂ ਕਿਹਾ ਕਿ ਪਾਰਟੀ ਵਰਕਰਾਂ ਦੇ ਮਾਣ ਸਨਮਾਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਰਹਿੰਦੇ ਪਾਰਟੀ ਵਰਕਰਾਂ ਨੂੰ ਵੀ ਜਲਦੀ ਹੀ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ