Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦਾ 97ਵਾਂ ਸਥਾਪਨਾ ਦਿਵਸ ਮਨਾਉਣ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ: ਕੈਪਟਨ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ 97ਵੇਂ ਸਥਾਪਨ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਅਕਾਲੀ ਦਲ ਦੇ ਹਲਕਾ ਮੁਹਾਲੀ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦਾ ਸ਼ਾਨਾਮੱਤਾ ਇਤਿਹਾਸ ਹੈ, ਜਿਸ ਦੀ ਜਾਣਕਾਰੀ ਹਰ ਪੰਜਾਬੀ ਨੂੰ ਹੋਣੀ ਲਾਜਮੀ ਹੈ। ਉਹਨਾਂ ਕਿਹਾ ਕਿ 14 ਦਸੰਬਰ ਨੂੰ ਪਾਰਟੀ ਵੱਲੋਂ ਪੂਰੀ ਚੜਦੀਕਲਾ ਵਿੱਚ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਇਹ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਲਈ ਅਕਾਲੀ ਆਗੂਆਂ ਵਿਚ ਭਾਰੀ ਉਤਸ਼ਾਹ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਮੁਹਾਲੀ ਤੋਂ ਅਕਾਲੀ ਆਗੂਆਂ ਤੇ ਵਰਕਰਾਂ ਦਾ ਵੱਡਾ ਜਥਾ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਜਾਵੇਗਾ। ਉਹਨਾਂ ਕਿਹਾ ਕਿ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਵਰਕਰਾਂ ਵਿੱਚ ਬਹੁਤ ਹੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਵੱਡੀ ਗਿਣਤੀ ਵਿੱਚ ਜਥੇ ਦੇ ਰੂਪ ਵਿੱਚ ਮੁਹਾਲੀ ਤੋਂ ਇਸ ਸਮਾਗਮ ਵਿੱਚ ਹਿਸਾ ਲੈਣ ਲਈ ਰਵਾਨਾ ਹੋਣਗੇ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਆਬਿਆਨਾ, ਪ੍ਰਭਜੋਤ ਸਿੰਘ ਕਲੇਰ, ਤਰਸੇਮ ਸਿੰਘ, ਭੁਪਿੰਦਰ ਸਿੰਘ, ਇੰਦਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਨਾਨਕ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ