ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਵਰਕਰਾਂ ਦੀ ਲਾਮਬੰਦੀ

ਭਾਜਪਾ ਦੇ ਇਸ਼ਾਰੇ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਵਿੱਚ ਲੱਗਾ ਬਾਦਲ ਦਲ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਸਤੰਬਰ:
ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਪਾਰਟੀ ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਹਲਕੇ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਵਿੱਚ ਜਥੇਦਾਰ ਅਰਜੁਨ ਸਿੰਘ ਸ਼ੇਰਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਮੇਜਰ ਸਿੰਘ ਜਗਤਪੁਰਾ, ਸਰਕਲ ਮੁਹਾਲੀ ਦੇ ਪ੍ਰਧਾਨ ਬਲਜੀਤ ਸਿੰਘ, ਜਗਤਾਰ ਸਿੰਘ ਜਗਤਪੁਰਾ, ਹਰਜੀਤ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਤਿਲਕ ਰਾਜ, ਇਕਬਾਲ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪਹਿਲ ਦਿਨ ਤੋਂ ਹੀ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਡਟ ਕੇ ਲੜਾਈ ਲੜ ਰਿਹਾ ਹੈ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਹਰੇਕ ਪ੍ਰੋਗਰਾਮ ’ਤੇ ਅਮਲ ਕਰਦੇ ਹੋਏ ਕਿਸਾਨੀ ਸੰਘਰਸ਼ ਵਿੱਚ ਪੁਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਕਿਸਾਨਾਂ ਸਮੇਤ ਸਾਰੇ ਵਰਗਾਂ ਦੇ ਲੋਕਾਂ ਨੂੰ ਫਾਹੇ ਟੰਗ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਕਾਰਨ ਹੁਣ ਤੱਕ 600 ਕਿਸਾਨ ਸ਼ਹੀਦ ਹੋ ਚੁੱਕੇ ਹਨ ਪ੍ਰੰਤੂ ਹੁਕਮਰਾਨ ਆਪਣੀ ਜ਼ਿੱਦ ’ਤੇ ਅੜੇ ਹੋਏ ਹਨ।
ਸ੍ਰੀ ਬੱਬੀ ਬਾਦਲ ਨੇ ਦੋਸ਼ ਲਾਇਆ ਕਿ ਭਾਜਪਾ ਦੇ ਇਸ਼ਾਰੇ ’ਤੇ ਅਕਾਲੀ ਦਲ (ਬ) ਕਿਸਾਨ ਜਥੇਬੰਦੀਆਂ ਬਦਨਾਮ ਕਰਨ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਡਟੇ ਕਿਸਾਨਾਂ ਨੂੰ ਨਸ਼ੇੜੀ, ਚੋਰ ਕਹਿਣਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਫਾਈਲ ’ਤੇ ਦਸਤਖ਼ਤ ਕਰਨ ਕਰਕੇ ਬਾਦਲ ਦਲ ਲੋਕਾਂ ਦਾ ਵਿਸ਼ਵਾਸ ਗੁਆ ਚੁੱਕਾ ਹੈ ਅਤੇ ਆਪਣੀ ਸਿਆਸੀ ਜ਼ਮੀਨ ਖੁਸਦੀ ਦੇਖ ਕੇ ਹੁਣ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਜਿਸਦਾ ਪੰਜਾਬ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ।
ਇਸ ਮੌਕੇ ਸੰਤੋਖ ਸਿੰਘ, ਰਜਿੰਦਰ ਸਿੰਘ ਸੇਠੀ, ਲਖਵੀਰ ਸਿੰਘ, ਕਰਤਾਰ ਸਿੰਘ, ਬਲਜੀਤ ਸਿੰਘ ਖੋਖਰ, ਮੰਗਲ ਸਿੰਘ ਪੱਤੋ,ਬਾਬਾ ਨਰਿੰਦਰ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਬਲਬੀਰ ਸਿੰਘ ਝਾਮਪੁਰ, ਰਣਧੀਰ ਸਿੰਘ, ਕੰਵਲਜੀਤ ਸਿੰਘ ਪੱਤੋ, ਜਗਤਾਰ ਸਿੰਘ ਘੜੂੰਆਂ, ਰਣਜੀਤ ਸਿੰਘ ਬਰਾੜ, ਤਰਲੋਕ ਸਿੰਘ, ਜਵਾਲਾ ਸਿੰਘ, ਰਮੇਸ, ਅਮਨਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਅਮਰੀਕ ਸਿੰਘ, ਦਵਿੰਦਰ ਸਿੰਘ ਰਹਿਲ, ਹਰਚੇਤ ਸਿੰਘ, ਸੁਰਿੰਦਰ ਸਿੰਘ ਕਲੇਰ, ਜਰਨੈਲ ਸਿੰਘ ਹੇਮਕੁੰਟ, ਮਾਲਵਿੰਦਰ ਸਿੰਘ ਮੱਲ੍ਹੀ, ਗੁਰਸੇਵਕ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…