nabaz-e-punjab.com

ਮਜ਼ਦੂਰ ਅੌਰਤ ਨੇ 108 ਨੰਬਰ ਐਂਬੂਲੈਂਸ ਵਿੱਚ ਦੋ ਬੱਚਿਆਂ ਨੂੰ ਜਨਮ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਬਨੂੜ, 25 ਦਸੰਬਰ:
ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ਤੇ ਪੈਂਦੇ ਪਿੰਡ ਕਰਾਲਾ ਨੇੜੇ ਇੱਕ ਪ੍ਰਵਾਸੀ ਅੌਰਤ ਵੱਲੋਂ 108 ਨੰਬਰ ਐਬੂਲੈਂਸ ਵਿੱਚ ਦੋ ਬੇਟਿਆਂ ਨੂੰ ਜਨਮ ਦੇਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ 108 ਐਂਬੂਲੈਸ ਦੇ ਡਰਾਈਵਰ ਮਨਜੀਤ ਸਿੰਘ ਅਤੇ ਈਐਮਟੀ ਸੁਨੀਲ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਗਰਗ ਭੱਠਾ ਮਠਿਆੜਾ ’ਤੇ ਰਹਿੰਦੀ ਪ੍ਰਵਾਸੀ ਅੌਰਤ ਪੂਨਮ ਪਤਨੀ ਸੰਜੀਵ ਕੁਮਾਰ ਜੋ ਕਿ ਗਰਭਵਤੀ ਸੀ, ਨੂੰ ਡਿਲੀਵਰੀ ਕਰਵਾਉਣ ਲਈ ਚੰਡੀਗੜ੍ਹ ਦੇ ਸੈਕਟਰ 32 ਵਿੱਚ ਸਥਿਤ ਹਸਪਤਾਲ ਛੱਡਣ ਲਈ ਜਾ ਰਹੇ ਸਨ ਤਾਂ ਰਸਤੇ ਵਿੱਚ ਅਚਾਨਕ ਪ੍ਰਵਾਸੀ ਅੌਰਤ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਅਤੇ ਡਰਾਈਵਰ ਨੇ ਸੜਕ ਕਿਨਾਰੇ ਗੱਡੀ ਰੋਕੀ ਅਤੇ ਈਐਮਟੀ ਸੁਨੀਲ ਕੁਮਾਰ ਨੇ ਪ੍ਰਵਾਸੀ ਅੌਰਤ ਦੇ ਜੁੜਵਾ ਬੱਚਿਆਂ ਨੂੰ ਜਨਮ ਦਿਵਾਇਆ ਗਿਆ। ਡਲਿਵਰੀ ਤੋਂ ਬਾਅਦ ਜੱਚਾ ਤੇ ਬੱਚਾ ਦੋਵੇਂ ਤੰਦਰੁਸਤ ਹਨ ਅਤੇ ਉਨ੍ਹਾਂ ਨੂੰ ਬਨੂੜ ਦੇ ਸਰਕਾਰੀ ਹਸਪਤਾਲ ਵਿੱਚ ਮੁੱਢਲੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…