ਖੇਤੀ ਵਿਗਿਆਨੀਆਂ ਤੇ ਮਾਹਰਾਂ ਦੀ ਵਰਕਸ਼ਾਪ ਮੌਕੇ ਖੇਤੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਮੁਜ਼ਾਹਰਾ

ਖੇਤੀ ਭਵਨ, ਮੁਹਾਲੀ ਦੇ ਬਾਹਰ ਲੜੀਵਾਰ ਧਰਨਾ 30ਵੇਂ ਦਿਨ ’ਚ ਦਾਖ਼ਲ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਪਲਾਂਟ ਡਾਕਟਰਜ਼ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਅਤੇ ਖੇਤੀ ਟੈਕਨੋਕਰੇਟਸ ਐਕਸ਼ਨ ਕਮੇਟੀ (ਐਗਟੈਕ) ਪੰਜਾਬ ਦੇ ਸੱਦੇ ’ਤੇ ਮੰਗਲਵਾਰ ਨੂੰ ਪੰਜਾਬ ਦੇ ਸਮੂਹ ਖੇਤੀ ਟੈਕਨੋਕਰੇਟਸ ਨੇ ਹਾੜੀ ਦੀਆਂ ਫਸਲਾਂ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚੱਲ ਰਹੀ ਦੋ ਰੋਜ਼ਾ ਵਰਕਸ਼ਾਪ ਵਿੱਚ ਕਾਲੇ ਬਿੱਲੇ ਲਾ ਕੇ ਸ਼ਮੂਲੀਅਤ ਕੀਤੀ। ਐਗਟੈਕ ਆਗੂ ਡਾ. ਸੁਖਬੀਰ ਸਿੰਘ ਸੰਧੂ, ਡਾ. ਕ੍ਰਿਪਾਲ ਸਿੰਘ ਢਿੱਲੋਂ ਅਤੇ ਡਾ. ਹਰਿੰਦਰ ਸਿੰਘ ਦੀ ਅਗਵਾਈ ਵਿੱਚ ਪੂਰੇ ਰੋਹ ਭਰੇ ਮਹੌਲ ਵਿੱਚ ਨਾਅਰਿਆਂ ਦੀ ਗੂੰਜ ਨਾਲ ਵਰਕਸ਼ਾਪ ਵਿੱਚ ਹਾਜ਼ਰੀ ਭਰੀ।
ਇਸ ਮੌਕੇ ਪੀਏਯੂ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੇ ਪਸਾਰ ਮਾਹਿਰਾਂ ਨੂੰ ਸੰਬੋਧਨ ਕਰਦਿਆਂ ਅਜੋਕੇ ਖੇਤੀ ਸੰਕਟ ਦੇ ਮੱਦੇਨਜ਼ਰ ਖੇਤੀਬਾੜੀ ਯੂਨੀਵਰਸਿਟੀ, ਖੇਤੀਬਾੜੀ ਬਾਗਬਾਨੀ ਤੇ ਭੂਮੀ ਰੱਖਿਆ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਪਹਿਲ ਦੇ ਅਧਾਰ ’ਤੇ ਭਰਨ, ਗੈਰ ਨਿਯਮਿਤ ਕੀਤੀਆਂ ਬਦਲੀਆਂ ਰੱਦ ਕਰਨ, ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਸਭ ’ਤੇ ਲਾਗੂ ਕਰਨ ਅਤੇ ਖੇਤੀ ਟੈਕਨੋਕਰੇਟਸ ਦੀ ਪ੍ਰੋਫੈਸ਼ਨਲ ਪੇ ਪੈਰਿਟੀ ਬਹਾਲ ਕਰਨ ਬਾਰੇ ਸੰਖੇਪ ਵਿੱਚ ਜਾਣਕਾਰੀ ਸਾਂਝੀ ਕੀਤੀ।
ਡਾ. ਸੰਧੂ ਨੇ ਕਿਹਾ ਕਿ ਵਰਕਸ਼ਾਪ ਦੌਰਾਨ ਦੱਸੇ ਤਕਨੀਕੀ ਨੁਕਤੇ ਧੁਰ ਥੱਲੇ ਕਿਸਾਨਾਂ ਦੇ ਖੇਤ ਪੱਧਰ ਤੱਕ ਪਹੁੰਚਾਉਣ ਲਈ ਉਕਤ ਵਿਭਾਗਾਂ ਵਿੱਚ ਖਾਲੀ ਆਸਾਮੀਆਂ ਪਹਿਲ ਦੇ ਅਧਾਰ ’ਤੇ ਭਰੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਬਹੁਤ ਹੀ ਗੈਰ ਤਰਕਸੰਗਤ ਢੰਗ ਨਾਲ ਨਿਯਮਾਂ ਨੂੰ ਅਣਡਿੱਠ ਕਰਕੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਖਾਲੀ ਪਈਆਂ ਆਸਾਮੀਆਂ ’ਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਸਿੱਧੀ ਭਰਤੀ ਕਰਨ ਦੀ ਥਾਂ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਫੈਸਲਾ ਕਰਦਿਆਂ ਦੋ ਸਾਲਾ ਡਿਪਲੋਮਾ ਹੋਲਡਰ ਉਪ ਨਿਰੀਖਕ ਤੋਂ ਪਦਉਨਤ ਹੋਏ ਖੇਤੀ ਵਿਸਥਾਰ ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਰੱਦ ਕੀਤੀਆਂ ਜਾਣ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀ ਟੈਕਨੋਕਰੇਟਸ ਸਰਕਾਰ ਦੇ ਪੱਖਪਾਤੀ ਰਵੱਈਏ ਕਾਰਨ ਪਿਛਲੇ ਤੀਹ ਦਿਨ ਤੋਂ ਪੱਕੇ ਧਰਨੇ ’ਤੇ ਬੈਠੇ ਹਨ ਅਤੇ ਅੱਜ ਸਰਕਾਰ ਵੱਲੋਂ ਅਣਗੌਲਿਆਂ ਕਰਨ ’ਤੇ ਮਜਬੂਰਨ ਵਰਕਸ਼ਾਪ ਵਿੱਚ ਕਾਲੇ ਬਿੱਲੇ ਲਾ ਕੇ ਸ਼ਮੂਲੀਅਤ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…