nabaz-e-punjab.com

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਆਰਟ ਐਂਡ ਕਰਾਫ਼ਟ ਅਧਿਆਪਕਾਂ ਦੀ ਵਰਕਸ਼ਾਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ:
ਸਿੱਖਿਆ ਵਿਭਾਗ ਵੱਲੋਂ ਡਾਇਰੈਕਟਰ ਰਾਜ ਸਿੱਖਿਆ ਅਤੇ ਖੋਜ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਰਟ ਐਂਡ ਕਰਾਫ਼ਟ ਦਾ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਆਰਟ ਐਂਡ ਕਰਾਫ਼ਟ ਅਧਿਆਪਕ ਸਕੂਲ ਦੇ ਬਾਕੀ ਵਿਸ਼ਿਆਂ ਪ੍ਰਤੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਦੀ ਸਹਾਇਤਾ ਨਾਲ ਬਾਕੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਵੀ ਸਕੂਲ ਵਿੱਚ ਮਾਡਲਾਂ ਅਤੇ ਚਿੱਤਰਾਂ ਰਾਹੀਂ ਸਕੂਲ ਦੀ ਦਿੱਖ ਨੂੰ ਖ਼ੂਬਸੂਰਤ ਬਣਾਉਣ ਦੇ ਸੁਹਿਰਦ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਆਰਟ ਐਂਡ ਕਰਾਫ਼ਟ ਅਧਿਆਪਕਾਂ ਨੂੰ ਕਿਹਾ ਕਿ ਉਹ ਵੱਖ-ਵੱਖ ਵਿਸ਼ਿਆਂ ਦੇ ਪਾਠਕ੍ਰਮ ’ਚੋਂ ਧਾਰਨਾਵਾਂ ਲੈ ਕੇ ਵਿਦਿਆਰਥੀਆਂ ਤੋਂ ਚਾਰਟ ਅਤੇ ਹੋਰ ਕਰਾਫ਼ਟ ਆਈਟਮਾਂ ਤਿਆਰ ਕਰਵਾ ਕੇ ਉਨ੍ਹਾਂ ਦੀ ਸੂਝ-ਬੂਝ ਵਧਾਉਣ ਵੱਲ ਧਿਆਨ ਦੇਣ।
ਇਸ ਮੌਕੇ ਸਿੱਖਿਆ ਸਕੱਤਰ ਨੇ ਸਰਕਾਰੀ ਮਾਡਲ ਹਾਈ ਸਕੂਲ ਨਾਭਾ, ਜ਼ਿਲ੍ਹਾ ਪਟਿਆਲਾ ਦੇ ਸ਼੍ਰੇਣੀ ਦਸਵੀਂ ਦੇ ਵਿਦਿਆਰਥੀ ਲਵਜੀਤ ਸਿੰਘ ਨੂੰ ਉਸ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ। ਇੱਥੇ ਇਹ ਦੱਸਣਯੋਗ ਹੈ ਕਿ ਲਵਜੀਤ ਸਿੰਘ ਸੁਣਨ ਅਤੇ ਬੋਲਣ ਤੋਂ ਅਸਮਰੱਥ ਹੋਣ ਦੇ ਬਾਵਜੂਦ ਵੀ ਸੁਲੇਖ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਰਕਸ਼ਾਪ ਨੂੰ ਸਹਾਇਕ ਡਾਇਰੈਕਟਰ (ਟਰੇਨਿੰਗਾਂ) ਡਾ. ਜਰਨੈਲ ਸਿੰਘ ਕਾਲੇਕੇ, ਡਿਪਟੀ ਡਾਇਰੈਕਟਰ ਡਾ. ਦਵਿੰਦਰ ਸਿੰਘ ਬੋਹਾ, ਨਿਰਮਲ ਕੌਰ, ਰਾਜੇਸ਼ ਜੈਨ ਅਤੇ ਸਟੇਟ ਰਿਸੋਰਸ ਪਰਸਨਾਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…