nabaz-e-punjab.com

ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਐਮਆਈਏ ਭਵਨ ਵਿੱਚ ਅੱਜ ਲੱਗੇਗਾ ਰੁਜ਼ਗਾਰ ਮੇਲਾ: ਡੀਸੀਸਪਰਾ

565 ਅਸਾਮੀਆਂ ਲਈ ਯੋਗ ਉਮੀਦਵਾਰਾਂ ਲਈ ਕੀਤੀ ਜਾਵੇਗੀ ਚੋਣ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਰਾਜ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਭਲਕੇ 11 ਅਕਤੂਬਰ ਨੂੰ ਜ਼ਿਲ੍ਹਾ ਬਿਊਰੋ ਆਫ਼ ਰੁਜਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਮੁਹਾਲੀ ਵੱਲੋਂ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਐਮ.ਆਈ.ਏ. ਭਵਨ ਉਦਯੋਗਿਕ ਫੇਜ਼-7 ਵਿੱਚ ਰੁਜਗਾਰ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਵਿੱਚ 565 ਆਸਾਮੀਆਂ ਲਈ ਵੱਖ ਵੱਖ ਟਰੇਡਾਂ ਵਿਚ ਸਿਖਲਾਈ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਦੀ ਚੋਣ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਤਕਨੀਕੀ ਸਿੱਖਿਆ ਹਾਸਿਲ ਕਰ ਚੁੱਕੇ ਨੋਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਇਸ ਇੱਕ ਰੋਜ਼ਾ ਰੁਜਗਾਰ ਮੇਲੇ ਵਿਚ ਆਈ.ਟੀ.ਆਈ. ਪਾਸ ਵੱਖ ਵੱਖ ਟੇ੍ਰਡਾਂ ਜਿਸ ਵਿਚ ਫੀਟਰ, ਟਰਨਰ, ਵੈਲਡਰ, ਇੰਲੇਕਟੀਸ੍ਰਨ, ਡੀਜਲ ਮਕੈਨਿਕ ਆਦਿ ਪਾਸ ਕਰ ਚੁੱਕੇ 01 ਹਜਾਰ ਤੋਂ ਵੱਧ ਉਮੀਦਵਾਰਾਂ ਨੂੰ ਐਸ.ਐਮ.ਐਸ. ਰਾਂਹੀ ਇਸ ਰੁਜ਼ਗਾਰ ਮੇਲੇ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਅਤੇ ਜਿਹੜੇ ਕਿ ਰਜਿਸ਼ਟਰਡ ਉੱਦਮੀ ਹਨ ਉਨ੍ਹਾਂ ਨੂੰ ਇੰਟਰਵਿਊ ਤੇ ਬੁਲਾਇਆ ਗਿਆ ਹੈ। ਉਨ੍ਹਾਂ ਰਜਿਸ਼ਟਰਡ ਉੱਦਮੀਆਂ ਨੂੰ ਇਸ ਰੁਜ਼ਗਾਰ ਮੇਲੇ ਵਿਚ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਰੁਜ਼ਗਾਰ ਹਾਸਿਲ ਕਰਨ।
ਸ੍ਰੀਮਤੀ ਸਪਰਾ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੁਜ਼ਗਾਰ ਅਤੇ ਇੰਟਰਪ੍ਰਾਈਜ਼ ਬਿਊਰੋ ਨੂੰ 16 ਅਕਤੁਬਰ ਤੱਕ ਚਾਲੂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿੱਥੇ ਕਿ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਜਿਸ ਵਿਚ ਉਦਯੋਗ, ਬੈਂਕ ਖੇਤੀਬਾੜ੍ਹੀ ਵਿਭਾਗ ਸਕਿੱਲ ਡਵਿੱਲਪਮੈਂਟ ਮਿਸ਼ਨ, ਜ਼ਿਲ੍ਹਾ ਉਦਯੋਗ ਕੇਂਦਰ ਆਦਿ ਬਿਊਰੋ ਵਿਚ ਆਉਣ ਵਾਲੇ ਨੋਜ਼ਵਾਨਾਂ ਦੀ ਕਾਊਂਸਲਿੰਗ ਕਰਿਆ ਕਰਨਗੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਬਾਰੇ ਚਾਨਣਾ ਪਾਇਆ ਕਰਨਗੇ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਬਰਾੜ ਨੇ ਦੱÎਸਿਆ ਕਿ ਭਲਕੇ 01 ਰੋਜਾ ਲਗਾਏ ਜਾਣ ਵਾਲੇ ਰੁਜ਼ਗਾਰ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿੱਥੇ ਕਿ ਉਮੀਦਵਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…