ਸਾਈਬਰ ਅਪਰਾਧ ਨਾਲ ਨਜਿੱਠਣ ਲਈ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਵਰਕਸ਼ਾਪ

ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੁਲੀਸ ਅਫ਼ਸਰਾਂ ਦੀ ਤਫ਼ਤੀਸ਼ ਸਮਰੱਥਾ ’ਚ ਵਾਧਾ ਕਰਨਾ

ਨਬਜ਼-ਏ-ਪੰਜਾਬ, ਮੁਹਾਲੀ, 6 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨਜੀਓ ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਰੋਜ਼ਾ ਆਫ਼ਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।
ਐਨਜੀਓ ਪ੍ਰਜਵਲਾ, ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਅੌਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲੀਸ ਦੀ ਮਦਦ ਕੀਤੀ ਹੈ। ਇਸ ਗੈਰ-ਮਨੁੱਖੀ ਮੱਕੜ-ਜਾਲ ’ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ। ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਤਿੰਨ ਘੰਟੇ ਚੱਲੇ ਵਿਸ਼ੇਸ਼ ਸੈਸ਼ਨ ਦੌਰਾਨ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਤਾਇਨਾਤ 50 ਅਫ਼ਸਰਾਂ ਨੇ ਭਾਗ ਲਿਆ, ਜਦੋਂਕਿ ਪੰਜਾਬ ਪੁਲੀਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫ਼ਰੰਸ ਰਾਹੀਂ ਵਰਕਸ਼ਾਪ ਦਾ ਹਿੱਸਾ ਬਣੇ।
ਸੈਸ਼ਨ ਦੀ ਸ਼ੁਰੂਆਤ ਦੇਸ਼ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਧਾਰਾ 370 ’ਤੇ ਚਰਚਾ ਨਾਲ ਹੋਈ। ਉਪਰੰਤ ਕਿਵੇਂ ਤਸਕਰਾਂ ਵੱਲੋਂ ਪੀੜਤਾਂ ਦੀ ਭਰਤੀ ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ, ਬਾਰੇ ਪੇਸ਼ਕਾਰੀ ਦਿੱਤੀ ਗਈ। ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਵੱਲੋਂ ਵਰਤੇ ਜਾਂਦੇ ਪਲੇਟਫ਼ਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ। ਟੈਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੇ ਗਏ।
ਆਨਲਾਈਨ ਵਿਧੀ ਨਾਲ ਜੁੜੇ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ ਪ੍ਰੀਵੈਸ਼ਨ ਅਗੇਂਸਟ ਵਿਮੈਨ ਐਂਡ ਚਿਲਡਰਨ ਲਈ ਅੌਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ ਸਬੰਧੀ ਕੇਸਾਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ, ਖਾਸ ਕਰਕੇ ਅੌਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਦੀ ਨਿਗਰਾਨੀ ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਿਤ ਕਰਕੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇਗਾ। ਜ਼ਿਲ੍ਹਿਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਅਪਰਾਧਾਂ ਨੂੰ ਠੱਲ੍ਹਣ ਲਈ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ ਦੇ ਪੋਰਟਲ www.cybercrime.gov.in ’ਤੇ ਦਿੱਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…