Nabaz-e-punjab.com

ਸੀਜੀਸੀ ਕਾਲਜ ਝੰਜੇੜੀ ਵਿੱਚ ਪੀਏਯੂ ਦੇ ਖੇਤੀ ਮਾਹਰਾਂ ਵੱਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਵਰਕਸ਼ਾਪ ਦਾ ਆਯੋਜਨ

ਲਾਹੇਵੰਦ ਸਹਾਇਕ ਧੰਦਿਆਂ ’ਚੋਂ ਇਕ ਹੈ ਖੁੰਬਾਂ ਦੀ ਕਾਸ਼ਤ ਕਰਨਾ: ਡਾ. ਸ਼ਿਵਾਨੀ ਸ਼ਰਮਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ\ਮੁਹਾਲੀ, 1 ਮਈ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿੱਚ ਖੁੰਬਾਂ ਦੀ ਕਾਸ਼ਤ ਸਬੰਧੀ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਗੁਰੁ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਯੂਨੀਵਰਸਿਟੀ ਲੁਧਿਆਣਾ ਦੇ ਨਾਲ ਨਾਲ ਖੁੰਬਾਂ ਦੀ ਕਾਸ਼ਤ ਦੇ ਸਫਲ ਕਿਸਾਨਾਂ ਸ਼ਿਰਕਤ ਕਰਦੇ ਹੋਏ ਅਹਿਮ ਜਾਣਕਾਰੀ ਸਾਂਝੀ ਕੀਤੀ। ਪੀਏਯੂ ਦੇ ਡਾ. ਸ਼ਿਵਾਨੀ ਸ਼ਰਮਾ ਨੇ ਖੁੰਬਾਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਭਾਰਤ ਵਿਚ ਖੁੰਬਾਂ ਦੀ ਕਾਸ਼ਤ ਦਾ ਵਪਾਰ ਬਹੁਤ ਲਾਹੇਵੰਦ ਕਿੱਤਾ ਹੈ। ਜੇਕਰ ਪੰਜਾਬ ਦੇ ਕਿਸਾਨ ਇਸ ਕਿੱਤੇ ਨਾਲ ਜੁੜਦੇ ਹਨ ਤਾਂ ਇਸ ਨਾਲ ਨਾ ਸਿਰਫ਼ ਉਹ ਫ਼ਸਲੀ ਚੱਕਰ ਤੋਂ ਨਿਕਲ ਸਕਦੇ ਹਨ। ਬਲਕਿ ਇਹ ਆਮਦਨੀ ਦਾ ਬਿਹਤਰੀਨ ਕਿੱਤਾ ਸਾਬਤ ਹੁੰਦਾ ਹੈ।
ਉਨ੍ਹਾਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਖੁੰਬ ਨਾ ਸਿਰਫ਼ ਇਕ ਬਿਹਤਰੀਨ ਦਵਾਈ ਹੈ ਜੋ ਕਿ ਖੂਨ ਅਤੇ ਕੈਂਸਰ ਨਾਲ ਜੁੜੀਆਂ ਬਿਮਾਰੀਆਂ ਵਿਚ ਲਾਹੇਵੰਦ ਸਾਬਤ ਹੁੰਦੀ ਹੇ। ਇਸ ਦੇ ਨਾਲ ਹੀ ਖੁੰਬਾਂ ਚਿ ਐਂਟੀ ਕੈਂਸਰ ਐਲੀਮੈਂਟ ਹੁੰਦੇ ਹਨ। ਡਾ. ਜੀ ਪੀ ਉਪਦਿਆਏ ਅਤੇ ਡਾ. ਸ਼ਾਹਨਿਵਾਜ਼ ਨੇ ਖੁੰਬ ਦੇ ਪੌਸ਼ਟਿਕ ਤੱਤਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਖੁੰਬਾਂ ਵਿਚ ਪ੍ਰੋਟੀਨ ਦੀ ਖੂਬ ਮਾਤਰਾ ਹੁੰਦੀ ਹੈ। ਇਸ ਦੇ ਨਾਲ ਹੀ ਇਸ ਵਿਚ ਅਮੀਨੋ ਐਸਿਡ ਹੁੰਦੇ ਹਨ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਖੁੰਬ ਦੀ ਕਾਸ਼ਤ ਇਕ ਲਾਹੇਵੰਦ ਕਿੱਤਾ ਹੈ। ਜੋ ਕਿ ਅੱਜ ਵਿਸ਼ਵ ਪੱਧਰ ਤੇ ਕਿਸਾਨੀ ਨੂੰ ਇਕ ਲਾਹੇਵੰਦ ਧੰਦਾ ਬਣਾ ਚੁੱਕਾ ਹੈ। ਇਸ ਲਈ ਉਹ ਖੁੰਬਾਂ ਦੀ ਕਾਸ਼ਤ ਪ੍ਰਤੀ ਸੰਜੀਦਾ ਹੋਣ।
ਸੀਜੀਸੀ ਦੇ ਡਾਇਰੈਕਟਰ ਜਰਨਲ ਡਾ. ਜੀਡੀ ਬਾਂਸਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰਾਂ ਦੇ ਸੈਮੀਨਾਰ ਨਾ ਸਿਰਫ਼ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਵਾਧਾ ਕਰਦੇ ਹਨ, ਬਲਕਿ ਉਨ੍ਹਾਂ ਨੂੰ ਸਵੈ ਰੁਜ਼ਗਾਰ ਬਣਨ ਲਈ ਵੀ ਇਕ ਅਹਿਮ ਮੀਲ ਪੱਥਰ ਸਾਬਤ ਹੁੰਦੇ ਹਨ। ਅਖੀਰ ਵਿਚ ਆਏ ਐਕਸਪਰਟ ਨੂੰ ਮੈਨੇਜਮੈਂਟ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…