nabaz-e-punjab.com

ਕ੍ਰਿਸ਼ੀ ਵਿਗਿਆਨ ਕੇਂਦਰ ਸੁਹਾਲੀ ਵਿੱਚ ਵਿਸ਼ਵ ਮਧੂ ਮੱਖੀ ਦਿਵਸ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਸੁਹਾਲੀ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਐਸ.ਏ.ਐਸ. ਨਗਰ (ਮੁਹਾਲੀ) ਵੱਲੋਂ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਮਧੂ ਮੱਖੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ 35 ਕਿਸਾਨਾਂ ਨੇ ਭਾਗ ਲਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਡਿਪਟੀ ਡਾਇਰੈਕਟਰ ਡਾ. ਯਸ਼ਵੰਤ ਸਿੰਘ ਨੇ ਕੇ.ਵੀ.ਕੇ ਦੀਆਂ ਗਤੀਵਿਧੀਆਂ ਉੱਤੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਮਧੂ-ਮੱਖੀਆਂ ਅਤੇ ਸ਼ਹਿਦ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਇਸ ਮੌਕੇ ਤੇ ਪ੍ਰੋਗਰਾਮ ਸੰਚਾਲਕ ਡਾ. ਹਰਮੀਤ ਕੌਰ ਨੇ ਕਿਸਾਨਾਂ ਨੂੰ ਮਧੂ-ਮੱਖੀ ਪਾਲਣ ਦੇ ਢੰਗ ਤਰੀਕਿਆਂ, ਇਨ੍ਹਾਂ ਤੋਂ ਮਿਲਣ ਵਾਲੇ ਪਦਾਰਥ ਅਤੇ ਸੇਵਾਵਾਂ, ਇਨ੍ਹਾਂ ਨੂੰ ਖੇਤੀ ਜ਼ਹਿਰ ਅਤੇ ਦੁਸ਼ਮਣ ਜੀਵਾਂ ਤੋਂ ਬਚਾਉਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰੋਜ਼ਮਰਾ ਦੀ ਜਿੰਦਗੀ ਦੇ ਖਰਚਿਆਂ ਦੀ ਪੂਰਤੀ ਲਈ ਮਧੂ ਮੱਖੀ ਪਾਲਣ ਇੱਕ ਵਧੀਆ ਸਹਾਇਕ ਧੰਦਾ ਹੈ। ਡਾ. ਰਣਧੀਰ ਸਿੰਘ ਨੇ ਕਿਸਾਨਾਂ ਨੂੰ ਇਹ ਕਿੱਤਾ ਅਪਣਾ ਕਿ ਵਧੇਰੇ ਮੁਨਾਫਾ ਕਮਾਉਣ ਲਈ ਉਤਸ਼ਾਹਿਤ ਕੀਤਾ। ਅੰਤ ਵਿੱਚ ਡਿਪਟੀ ਡਾਇਰੈਕਟਰ ਨੇ ਕਿਸਾਨਾਂ ਨੂੰ ਕੇ.ਵੀ.ਕੇ. ਨਾਲ ਜੁੜਨ ਅਤੇ ਮਧੂ-ਮੱਖੀ ਪਾਲਣ ਦੇ ਧੰਦੇ ਨੂੰ ਅਪਣਾ ਕੇ ਹੋਰ ਪ੍ਰਫੁੱਲਿਤ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…