Nabaz-e-punjab.com

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਨੇ ਗੁਰਦੁਆਰਾ ਚੱਪੜਚਿੜੀ ਕਲਾਂ ਕੈਂਪਸ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ ਪੰਥਕ ਵਿਚਾਰ ਮੰਚ ਮੁਹਾਲੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ ਇੱਥੇ ਚੱਪੜਚਿੜੀ ਜੰਗੀ ਯਾਦਗਾਰੀ ਨੇੜੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਕੈਂਪਸ ਵਿੱਚ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ। ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਆਵਲ ਪ੍ਰਤੀ ਸੋਚ ਨੂੰ ਮੁੱਖ ਰੱਖ ਕੇ ਅੱਜ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਅਤੇ ਗੁਰਦੁਆਰਾ ਸਾਹਿਬ ਚੱਪੜਚਿੜੀ ਕੈਂਪਸ ਵਿੱਚ ਬਹੁਤ ਸਾਰੇ ਫਲਦਾਰ ਅਤੇ ਗੁਲਮੋਹਰ ਅਤੇ ਨਿੰਮਾਂ ਦੇ ਰੁੱਖਾਂ ਦੇ ਪੌਦੇ ਲਗਾ ਕੇ ਹਰਿਆਵਲ ਲਹਿਰ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਇਸ ਮੌਕੇ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਪ੍ਰਧਾਨ ਬਹਾਦਰ ਸਿੰਘ ਗੋਸਲ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਜੋਗ, ਸਲਾਹਕਾਰ ਜੀਤ ਸਿੰਘ ਸੋਮਲ, ਅਜੇ ਕੁਮਾਰ ਅਤੇ ਪੰਥਕ ਵਿਚਾਰ ਮੰਚ ਮੁਹਾਲੀ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਹਾਜ਼ਰ ਸਨ। ਬਲਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੱਜ ਲਗਾਏ ਗਏ ਰੁੱਖਾਂ ਦੀ ਭਰਪੂਰ ਸੇਵਾ ਕਰਕੇ ਸੰਭਾਲ ਅਤੇ ਪਾਲਣਾ ਉਹ ਵਿਸ਼ੇਸ਼ ਤੌਰ ’ਤੇ ਕਰਨਗੇ ਤਾਂ ਕਿ ਇਹ ਰੁੱਖ ਇਕ ਯਾਦਗਾਰ ਬਣ ਜਾਣ।
ਜਗਤਾਰ ਸਿੰਘ ਜੋਗ ਅਤੇ ਜੀਤ ਸਿੰਘ ਸੋਮਲ ਨੇ ਦੱਸਿਆ ਕਿ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹੋਰ ਵੀ ਕਈ ਥਾਵਾਂ ਤੇ ਵੱਡੀ ਗਿਣਤੀ ਵਿੱਚ ਰੁੱਖ ਲਗਾਏ ਜਾਣਗੇ। ਉਨ੍ਹਾਂ ਨੇ ਹੋਰ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ। ਇਸ ਮੌਕੇ ਪ੍ਰਿੰਸੀਪਲ ਗੋਸਲ ਰਚਿਤ ਪੁਸਤਕਾਂ ‘ਇਕ ਯੋਧੇ ਦੀਆਂ ਅਮਰ ਕਥਾਵਾਂ’ ਹਾਜ਼ਰ ਸੰਗਤਾਂ ਵਿੱਚ ਮੁਫ਼ਤ ਵੰਡੀਆਂ ਗਈਆਂ। ਇਸ ਪੁਸਤਕ ਤੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਭਰਪੂਰ ਜਾਣਕਾਰੀ ਮਿਲਦੀ ਹੈ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…