ਧਨਾਸ, ਚੰਡੀਗੜ੍ਹ ਵਿੱਚ 19 ਮਾਰਚ ਨੂੰ ਹੋਵੇਗਾ ਵਿਸ਼ਵ ਸਰਬ ਧਰਮ ਸੰਮੇਲਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
‘ਏਕ ਪਿਤਾ ਏਕਸ ਦੇ ਹਮ ਬਾਰਿਕ’ ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਵੱਲੋਂ 19 ਮਾਰਚ ਨੂੰ ਸਵੇਰੇ 10 ਵਜੇ ਤੋੱ ਦੁਪਹਿਰ 3 ਵਜੇ ਤੱਕ ਵਿਸ਼ਵ ਸਰਬ ਧਰਮ ਸੰਮੇਲਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸੈਕਟਰ -14 ਧਨਾਸ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਨਾਨਕਸਰ ਕਲੇਰਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਲੱਖਾ ਸਿੰਘ ਅਤੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਭਾਈ ਜਤਿੰਦਰਪਾਲ ਸਿੰਘ ਉਰਫ਼ ਜੇ.ਪੀ. ਨੇ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਹਿੰਦੂ, ਸਿੱਖ, ਇਸਾਈ, ਪਾਰਸੀ, ਜੈਨ, ਬੁੱਧ, ਯਾਹੂਦੀ, ਬਹਾਈ, ਬ੍ਰਹਮਾਕੁਮਾਰੀ, ਮੁਸਲਿਮ , ਬਾਲਮੀਕੀ, ਕਬੀਰ ਪੰਥੀ, ਨਿਰਮਲੇ, ਉਦਾਸੀ, ਹਰੇ ਕ੍ਰਿਸ਼ਨਾ ਹਰੇ ਰਾਮਾ ਮਿਸ਼ਨ ਦੇ ਆਗੂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਧਰਮ ਸਬੰਧੀ ਆਪੋ ਆਪਣੇ ਵਿਚਾਰ ਪੇਸ਼ ਕਰਕੇ ਸਮੁੱਚੀ ਮਾਨਵਤਾ ਨੂੰ ਪਿਆਰ, ਏਕਤਾ ਅਤੇ ਸਦਭਾਵਨਾ ਦਾ ਸੰਦੇਸ਼ ਦੇਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਵੀ ਕੀਤਾ ਜਾਵੇਗਾ। ਜਿਸ ਵਿੱਚ ਪੰਥ ਦੇ ਸਿਰਮੌਰ ਰਾਗੀ ਜੱਥੇ ਮਨੋਹਾਰੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਣਗੇ। ਗੁਰੂ ਦਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …