Nabaz-e-punjab.com

ਮੁਹਾਲੀ ਵਿੱਚ ਸਿਹਤ ਸੇਵਾਵਾਂ ਦਾ ਬਹੁਤ ਬੁਰਾ ਹਾਲ: ਦਲਬੀਰ ਸਿੰਘ ਢਿੱਲੋਂ

ਫੇਜ਼-11 ਡਿਸਪੈਂਸਰੀ ਨੂੰ ਅਪਗਰੇਡ ਕਰਕੇ 25 ਬਿਸਤਰਿਆਂ ਦਾ ਹਸਪਤਾਲ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਦਲਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਹਾਲੀ ਵਿੱਚ ਸਰਕਾਰੀ ਸਿਹਤ ਸੇਵਾਵਾਂ ਦਾ ਕਾਫੀ ਬੁਰਾ ਹਾਲ ਹੈ ਜਦੋਂਕਿ ਪ੍ਰਾਈਵੇਟ ਹਸਪਤਾਲ ਖੁੰਬਾਂ ਵਾਂਗ ਉੱਗ ਰਹੇ ਹਨ ਜੋ ਸਰਕਾਰ ਦੀ ਨੱਕ ਹੇਠ ਸ਼ਰ੍ਹੇਆਮ ਲੋਕਾਂ ਦੀ ਲੁੱਟ ਕਰ ਰਹੇ ਹਨ। ਇੱਥੋਂ ਫੇਜ਼-11 ਵਿੱਚ ਆਪ ਵਲੰਟੀਅਰਾਂ ਨਾਲ ਮੀਟਿੰਗ ਤੋਂ ਬਾਅਦ ਵਿਸ਼ੇਸ਼ ਗੱਲਬਾਤ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਸਰਕਾਰੀ ਡਿਸਪੈਂਸਰੀ ਨੂੰ ਅਪਗਰੇਡ ਕਰਕੇ 25 ਬਿਸਤਰਿਆਂ ਦਾ ਹਸਪਤਾਲ ਬਣਾਇਆ ਜਾਵੇ ਅਤੇ ਇੱਥੇ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਤਾਇਨਾਤੀ ਕੀਤੀ ਜਾਵੇ ਤਾਂ ਜੋ ਲੋਕਾਂ ਆਪਣਾ ਇਲਾਜ ਕਰਵਾ ਸਕਣ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਫੇਜ਼-6 ਅਤੇ ਈਐਸਆਈ ਜ਼ੋਨਲ ਹਸਪਤਾਲ ਸਮੇਤ ਹੋਰਨਾਂ ਸਿਹਤ ਸੰਸਥਾਵਾਂ ਦਾ ਬੁਰਾ ਹਾਲ ਹੈ ਅਤੇ ਇਲਾਕੇ ਦੇ ਲੋਕ ਖੱਜਲ-ਖੁਆਰ ਹੋ ਰਹੇ ਹਨ ਪਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਮੰਤਰੀ ਦੇ ਜੱਦੀ ਸ਼ਹਿਰ ਦਾ ਇਹ ਹਾਲ ਹੈ ਤਾਂ ਪੰਜਾਬ ਦਾ ਬਾਕੀ ਸ਼ਹਿਰਾਂ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੇਵਾਵਾਂ ਬਾਰੇ ਸਹਿਜੇ ਹੀ ਅੰਦਾਜਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਸਰਕਾਰੀ ਹਸਪਤਾਲ ਵਿੱਚ ਪੇਡ ਪਾਰਕਿੰਗ ਬੰਦ ਕਰਨ ਦੀ ਮੰਗ ਕੀਤੀ।
ਆਪ ਆਗੂ ਨੇ ਕਿਹਾ ਕਿ ਇਲਾਕੇ ਦੇ ਜ਼ਿਆਦਾਤਰ ਲੋਕ ਆਪਣੇ ਇਲਾਜ ਲਈ ਸੈਕਟਰ-16 ਦੇ ਜਨਰਲ ਹਸਪਤਾਲ, ਪੀਜੀਆਈ ਅਤੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਜਾਂਦੇ ਹਨ, ਜੋ ਕਾਫੀ ਦੂਰ ਪੈਂਦੇ ਹਨ ਅਤੇ ਜਾਂ ਫਿਰ ਲੋਕਾਂ ਨੂੰ ਮਜਬੂਰੀ ਵਿੱਚ ਨਿੱਜੀ ਹਸਪਤਾਲਾਂ ਦੀ ਲੁੱਟ ਦਾ ਸਿਕਾਰ ਹੋਣਾ ਪੈਂਦਾ ਹੈ। ਇਸ ਮੌਕੇ ਪਾਰਟੀ ਦੇ ਬੁਲਾਰੇ ਵਕੀਲ ਗੋਵਿੰਦਰ ਮਿੱਤਲ, ਸੇਵਾਮੁਕਤ ਅਧਿਕਾਰੀ ਕੁਲਦੀਪ ਸਿੰਘ, ਜਗਦੇਵ ਸਿੰਘ ਮਲੋਆ, ਗੱਜਣ ਸਿੰਘ, ਕਰਨੈਲ ਸਿੰਘ, ਸਵਰਨ ਲਤਾ ਅਤੇ ਹਰਜਿੰਦਰ ਸਿੰਘ ਸਮੇਤ ਹੋਰ ਵਲੰਟੀਅਰ ਹਾਜ਼ਰ ਸਨ।
(ਬਾਕਸ ਆਈਟਮ)
ਆਮ ਆਦਮੀ ਪਾਰਟੀ (ਆਪ) ਦੇ ਹਲਕਾ ਇੰਚਾਰਜ ਦਲਬੀਰ ਸਿੰਘ ਢਿੱਲੋਂ ਨੇ ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਬਾਰੇ ਵੀ ਵਲੰਟੀਅਰਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਚੋਣਾਂ ਲੜਨ ਵਾਲੇ ਚਾਹਵਾਨ ਵਲੰਟੀਅਰਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦਾ ਟਾਕਰਾ ਕਰਨ ਲਈ ਆਪ ਵਲੰਟੀਅਰਾਂ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ ਅਤੇ ਸ਼ਹਿਰ ਦੇ ਵਿਕਾਸ ਦੇ ਮੁੱਦੇ ’ਤੇ ਚੋਣਾਂ ਲੜੀਆਂ ਜਾਣਗੀਆਂ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…