Share on Facebook Share on Twitter Share on Google+ Share on Pinterest Share on Linkedin ਨੰਬਰਦਾਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲਾਂਡਰਾਂ ਵਿੱਚ ਕੁਸ਼ਤੀ ਮੇਲਾ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ: ਇੱਥੋਂ ਦੇ ਨੇੜਲੇ ਕਸਬਾ ਨੁਮਾ ਪਿੰਡ ਲਾਂਡਰਾਂ ਵਿਖੇ ਨੰਬਰਦਾਰ ਯੂਨੀਅਨ ਪੰਜਾਬ ਦੇ ਚੀਫ਼ ਪੈਟਰਨ ਨੰਬਰ ਭੁਪਿੰਦਰ ਸਿੰਘ ਲਾਂਡਰਾਂ ਦੀ ਅਗਵਾਈ ਵਿੱਚ ਕੁਸ਼ਤੀ ਮੇਲਾ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਹੋਰ ਗੁਆਂਢੀ ਸੂਬਿਆਂ ਦੇ ਪਹਿਲਵਾਨਾਂ ਨੇ ਹਿੱਸਾ ਲਿਆ। ਇਸ ਮੇਲੇ ਦਾ ਇਲਾਕੇ ਦੇ ਲੋਕਾਂ ਨੇ ਕਾਫੀ ਆਨੰਦ ਮਾਣਿਆ। ਇਸ ਮੌਕੇ ਝੰਡੀ ਦੀ ਕੁਸ਼ਤੀ ਜਿੱਤਣ ਵਾਲੇ ਨੂੰ ਬਾਬਾ ਅਵਤਾਰ ਸਿੰਘ, ਅਮਨਦੀਪ ਸਿੰਘ ਆਬਿਆਨਾ, ਰਾਜਾ ਕੰਵਰਜੋਤ ਸਿੰਘ ਮੁਹਾਲੀ, ਹਰਦੀਪ ਸਿੰਘ ਬਠਲਾਣਾ ਨੇ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਰਾਜਾ ਮੁਹਾਲੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੁਸ਼ਤੀ ਦੰਗਲ ਅਤੇ ਹੋਰ ਵੱਖ ਵੱਖ ਕਿਸਮ ਦੀਆਂ ਖੇਡ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜਿੱਥੇ ਮਨੁੱਖ ਬਿਮਾਰੀਆਂ ਤੋਂ ਬਚਿਆਂ ਰਹਿੰਦਾ ਹੈ। ਉੱਥੇ ਇਸ ਨਾਲ ਸਰੀਰ ਵੀ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵਿੱਚ ਦਿਲਚਸਪੀ ਲੈਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ