nabaz-e-punjab.com

ਈਟੀਟੀ ਅਧਿਆਪਕਾਂ ਦੀ ਭਰਤੀ ਲਈ 29 ਨਵੰਬਰ ਨੂੰ ਹੋਵੇਗੀ ਲਿਖਤੀ ਪ੍ਰੀਖਿਆ

ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਨੇ ਨਵੇਂ ਸਿਰਿਓਂ ਜਾਰੀ ਕੀਤਾ ਸ਼ੁੱਧੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਪੰਜਾਬ ਸਰਕਾਰ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਲਈ 29 ਨਵੰਬਰ ਨੂੰ ਉਮੀਦਵਾਰਾਂ ਦੀ ਲਿਖਤੀ ਪ੍ਰੀਖਿਆ ਲੈਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਭਰਨ ਲਈ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵੱਲੋਂ ਕਰੋਨਾ ਮਹਾਮਾਰੀ ਪੀਰੀਅਡ ਸ਼ੁਰੂ ਹੋਣ ਤੋਂ ਪਹਿਲਾਂ ਬੀਤੀ 6 ਮਾਰਚ ਨੂੰ 2364 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਦਿੱਤਾ ਗਿਆ ਸੀ। ਇਸ ਸਬੰਧੀ ਪਹਿਲਾਂ ਉਮੀਦਵਾਰਾਂ ਨੂੰ 23 ਮਾਰਚ ਨੂੰ ਸ਼ਾਮ 5 ਵਜੇ ਤੱਕ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਲਈ ਆਖਿਆ ਗਿਆ ਸੀ ਅਤੇ ਰਜਿਸਟਰੇਸ਼ਨ ਹੀ ਅਪਲਾਈ ਕਰਨ ਦੀ ਆਖਰੀ ਤਰੀਕ ਮੰਨੀ ਜਾਣੀ ਸੀ ਪ੍ਰੰਤੂ ਦੇਸ਼ ਵਿੱਚ ਕਰੋਨਾ ਮਹਾਮਾਰੀ ਦਾ ਪ੍ਰਕੋਪ ਜ਼ਿਆਦਾ ਵਧਣ ਕਾਰਨ ਇਸ ਤੋਂ ਇਕ ਦਿਨ ਪਹਿਲਾਂ ਯਾਨੀ 22 ਮਾਰਚ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਕਰਫਿਊ ਅਤੇ ਲੌਕਡਾਊਨ ਲੱਗ ਗਿਆ ਸੀ। ਜਿਸ ਕਾਰਨ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦਾ ਕੰਮ ਰੁਕ ਗਿਆ ਸੀ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਭਲਕੇ 29 ਅਕਤੂਬਰ ਸ਼ਾਮ 5 ਵਜੇ ਤੱਕ ਉਮੀਦਵਾਰ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਈਟੀਟੀ ਅਧਿਆਪਕਾਂ ਦੀਆਂ ਇਨ੍ਹਾਂ ਅਸਾਮੀਆਂ ਲਈ 29 ਨਵੰਬਰ ਨੂੰ ਸਵੇਰੇ 10 ਵਜੇ ਤੋਂ 11.40 ਵਜੇ ਤੱਕ ਲਿਖਤੀ ਪ੍ਰੀਖਿਆ ਲਿਖਤੀ ਲਈ ਜਾਵੇਗੀ। ਇਹ ਪ੍ਰੀਖਿਆ ਕੁੱਲ 100 ਮਿੰਟ ਦੀ ਹੋਵੇਗੀ ਅਤੇ ਇਸ ਭਰਤੀ ਨਾਲ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਹੋ ਜਾਵੇਗੀ। ਇਹ ਵੀ ਕਿਹਾ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਆਨਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਜਾਂਦਾ ਹੈ ਤਾਂ ਉਹ ਆਖ਼ਰੀ ਸਮਝਿਆ ਜਾਵੇਗਾ ਅਤੇ ਇਸ ਸਬੰਧੀ ਬਾਕੀ ਸ਼ਰਤਾਂ ਪਹਿਲਾਂ ਜਾਰੀ ਇਸ਼ਤਿਹਾਰ ਵਾਲੀਆਂ ਹੀ ਰਹਿਣਗੀਆਂ। ਇਹ ਸ਼ੱੁਧੀ ਪੱਤਰ ਬੀਤੇ ਦਿਨੀਂ 27 ਅਕਤੂਬਰ ਨੂੰ ਸਹਾਇਕ ਡਾਇਰੈਕਟਰ ਦੇ ਦਸਖ਼ਤਾਂ ਹੇਠ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …