ਇਜ਼ਰਾਇਲ ਦੇ ਫੌਜੀਆਂ ਦੀ ਗੋਲੀਬਾਰੀ ਵਿੱਚ ਇਕ ਨਾਬਾਲਗ ਲੜਕੇ ਦੀ ਮੌਤ

ਨਬਜ਼-ਏ-ਪੰਜਾਬ ਬਿਊਰੋ, ਰਾਮੱਲਾਹ, 18 ਮਾਰਚ
ਇਜ਼ਰਾਇਲ ਦੇ ਫੌਜੀਆਂ ਨੇ ਪੱਛਮੀ ਤੱਟ ਤੇ ਫਲਸਤੀਨੀ ਪ੍ਰਦਰਸ਼ਨਕਾਰੀਆਂ ਤੇ ਬੀਤੇ ਦਿਨ ਗੋਲੀਬਾਰੀ ਕੀਤੀ, ਜਿਸ ਵਿੱਚ ਇਕ ਨਾਬਾਲਗ ਲੜਕੇ ਦੀ ਮੌਤ ਹੋ ਗਈ। ਫਲਸਤੀਨੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਜ਼ਰਾਇਲ ਦੇ ਫੌਜੀਆਂ ਦੀ ਗੋਲੀਬਾਰੀ ਵਿੱਚ 16 ਸਾਲ ਦੇ ਇਕ ਲੜਕੇ ਦੀ ਮੌਤ ਹੋਈ ਹੈ। ਇਸ ਦੌਰਾਨ ਇਜ਼ਰਾਇਲੀ ਫੌਜ ਦੀ ਬੁਲਾਰਾ ਨੇ ਦੱਸਿਆ ਕਿ ਫਲਸਤੀਨੀ ਪ੍ਰਦਰਸ਼ਨਕਾਰੀਆਂ ਨੇ ਹੇਬਰੋਨ ਸ਼ਹਿਰ ਦੇ ਨੇੜੇ ਵਾਹਨਾਂ ਤੇ ਬੰਬ ਸੁੱਟਿਆ ਅਤੇ ਇਸ ਤੋੱ ਬਾਅਦ ਇਜ਼ਰਾਇਲ ਦੇ ਫੌਜੀਆਂ ਨੇ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਫੌਜ ਨਾਬਾਲਗ ਲੜਕੇ ਦੇ ਮਾਰੇ ਜਾਣ ਦੀਆਂ ਰਿਪੋਰਟਾਂ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅਕਤੂਬਰ 2015 ਤੋਂ ਸ਼ੁਰੂ ਹੋਈ ਹਿੰਸਾ ਦੇ ਬਾਅਦ ਤੋਂ ਇਜ਼ਰਾਈਲ ਅਤੇ ਫਲਸਤੀਨੀ ਖੇਤਰ ਵਿੱਚ 239 ਫਲਸਤੀਨੀ ਮਾਰੇ ਜਾ ਚੁੱਕੇ ਹਨ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…