Share on Facebook Share on Twitter Share on Google+ Share on Pinterest Share on Linkedin ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ, ਨੌਜਵਾਨ ਨੂੰ ਜੇਲ੍ਹ ਭੇਜਿਆ ਵਿਆਹ ਤੋਂ ਮੁਨਕਰ ਹੋਣ ’ਤੇ ਪੀੜਤ ਲੜਕੀ ਨੇ ਕਰਵਾਇਆ ਬਲਾਤਕਾਰ ਦਾ ਕੇਸ ਦਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ: ਮੁਹਾਲੀ ਨੇੜਲੇ ਇਲਾਕੇ ਨਵਾਂ ਗਰਾਓਂ ਵਿੱਚ ਇਕ ਮੁਟਿਆਰ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਨਵਾਂ ਗਰਾਓਂ ਥਾਣੇ ਵਿੱਚ ਸਰਵਣ ਸਿੰਘ ਨਾਂ ਦੇ ਨੌਜਵਾਨ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ 376 (2) ਤੇ (ਐਨ) ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਨੌਜਵਾਨ ਮੁਹਾਲੀ ਸਥਿਤ ਮੈਡੀਕਲ ਲੈਬਾਰਟਰੀ ਵਿੱਚ ਕੰਮ ਕਰਦਾ ਹੈ। ਜਿਸ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਸਾਲ 2016 ਵਿੱਚ ਉਹ ਪੰਜਾਬ ਯੂਨੀਵਰਸਿਟੀ ਵਿੱਚ ਪੜ੍ਹਦੀ ਸੀ। ਉਦੋਂ ਉਸ ਦੀ ਮੁਲਾਕਾਤ ਸਰਵਣ ਸਿੰਘ ਨਾਲ ਹੋਈ ਸੀ। ਬਾਅਦ ਵਿੱਚ ਉਹ ਚੰਗੇ ਦੋਸਤ ਬਣ ਗਏ। ਪੀੜਤ ਲੜਕੀ ਅਨੁਸਾਰ ਜਾਣ ਪਛਾਣ ਹੋਣ ਕਰਕੇ ਇਕ ਦਿਨ ਸਰਵਣ ਸਿੰਘ ਰਾਤ ਨੂੰ ਉਨ੍ਹਾਂ ਦੇ ਘਰ ਆਇਆ ਅਤੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਮਗਰੋਂ ਮੁਲਜ਼ਮ ਨੌਜਵਾਨ ਫਿਰ ਉਸ ਨੂੰ ਯੂਨੀਵਰਸਿਟੀ ਜਾਣ ਸਮੇਂ ਰਸਤੇ ਵਿੱਚ ਮਿਲਿਆ ਅਤੇ ਉਸ ਨਾਲ ਫਿਰ ਤੋਂ ਜਬਰ ਜਨਾਹ ਕੀਤਾ ਗਿਆ। ਇਸ ਦੌਰਾਨ ਨੌਜਵਾਨ ਨੇ ਧੋਖੇ ਨਾਲ ਅਸ਼ਲੀਲ ਫੋਟੋਆਂ ਅਤੇ ਵੀਡੀਓ ਬਣਾ ਲਈ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਿਹਾ ਕਿ ਜੇਕਰ ਇਸ ਬਾਰੇ ਕਿਸੇ ਨੂੰ ਕੁੱਝ ਦੱਸਿਆ ਤਾਂ ਉਸ ਦੀ ਅਸ਼ਲੀਲ ਫੋਟੋਆਂ ਅਤੇ ਵੀਡੀਓ ਜਨਤਕ ਕਰ ਦੇਵੇਗਾ। ਜਿਸ ਕਾਰਨ ਉਹ ਚੁੱਪ ਰਹੀ ਅਤੇ ਕਾਫੀ ਸਮਾਂ ਉਨ੍ਹਾਂ ਨੇ ਆਪਸ ਵਿੱਚ ਗੱਲ ਵੀ ਨਹੀਂ ਕੀਤੀ। ਪੀੜਤ ਲੜਕੀ ਅਨੁਸਾਰ ਕਾਫੀ ਸਮੇਂ ਬਾਅਦ ਮੁਲਜ਼ਮ ਨੌਜਵਾਨ ਨੇ ਫਿਰ ਤੋਂ ਉਸ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਵਿਆਹ ਕਰਵਾਉਣ ਦੀ ਗੱਲ ਆਖੀ ਪਰ ਜਦੋਂ ਵੀ ਉਹ ਵਿਆਹ ਕਰਵਾਉਣ ਦੀ ਗੱਲ ਕਰਦੀ ਤਾਂ ਉਹ ਹਮੇਸ਼ਾ ਇਹ ਕਹਿ ਕੇ ਗੱਲ ਨੂੰ ਟਾਲ ਜਾਂਦਾ ਸੀ ਕਿ ਹਾਲੇ ਉਹ ਮਕਾਨ ਬਣਾ ਰਿਹਾ ਹੈ। ਮਕਾਨ ਤਿਆਰ ਹੋਣ ਤੋਂ ਬਾਅਦ ਉਹ ਇਸ ਮਕਾਨ ਵਿੱਚ ਵਿਆਹ ਕਰਵਾ ਕੇ ਇਕੱਠੇ ਰਹਿਣਗੇ। ਜਦੋਂ ਮਕਾਨ ਬਣ ਕੇ ਤਿਆਰ ਹੋ ਗਿਆ ਤਾਂ ਉਸ (ਪੀੜਤ ਲੜਕੀ) ਨੇ ਨੌਜਵਾਨ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਸ ਨੇ ਵਿਆਹ ਕਰਵਾਉਣ ਤੋਂ ਜਵਾਬ ਦੇ ਦਿੱਤਾ। ਜਿਸ ਕਾਰਨ ਉਸ ਨੇ ਬੀਤੇ ਦਿਨੀਂ ਪੁਲੀਸ ਨੂੰ ਸ਼ਿਕਾਇਤ ਦੇ ਕੇ ਨੌਜਵਾਨ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪੁਲੀਸ ਨੇ ਸਰਵਣ ਸਿੰਘ ਦੇ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਪੁਲੀਸ ਵੱਲੋਂ ਮੁਲਜ਼ਮ ਨੌਜਵਾਨ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੌਜਵਾਨ ਨੂੰ ਨਿਆਇਕ ਹਿਰਾਸਤ ਅਧੀਨ ਰੂਪਨਗਰ ਜੇਲ੍ਹ ਵਿੱਚ ਭੇਜ ਦਿੱਤਾ। (ਬਾਕਸ ਆਈਟਮ) ਮੁਹਾਲੀ ਵਿੱਚ ਨੌਵੀਂ ਜਮਾਤ ਦੀ ਇਕ ਵਿਦਿਆਰਥਣ ਨੂੰ ਕਥਿਤ ਤੌਰ ’ਤੇ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 363 ਅਤੇ 366 ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਲੇਕਿਨ ਐਤਵਾਰ ਨੂੰ ਦੇਰ ਸ਼ਾਮ ਤੱਕ ਪੁਲੀਸ ਨੂੰ ਮੁਲਜ਼ਮਾਂ ਅਤੇ ਲੜਕੀ ਦੀ ਮੌਜੂਦਗੀ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ। ਪੀੜਤ ਲੜਕੀ ਦੇ ਪਿਤਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸ ਦੀ ਨਾਬਾਲਗ ਲੜਕੀ (16 ਸਾਲ) ਨੌਵੀਂ ਜਮਾਤ ਵਿੱਚ ਪੜ੍ਹਦੀ ਹੈ। ਬੀਤੇ ਦਿਨੀਂ ਉਹ ਰੋਜ਼ਾਨਾ ਵਾਂਗ ਘਰ ਤੋਂ ਸਕੂਲ ਵਿੱਚ ਪੜ੍ਹਨ ਲਈ ਗਈ ਸੀ ਲੇਕਿਨ ਸ਼ਾਮ ਤੱਕ ਘਰ ਵਾਪਸ ਨਹੀਂ ਆਈ। ਇਸ ਸਬੰਧੀ ਉਨ੍ਹਾਂ ਨੇ ਸਕੂਲ ਜਾ ਕੇ ਪਤਾ ਕੀਤਾ ਅਤੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਹੋਰ ਜਾਣਕਾਰਾਂ ਨਾਲ ਵੀ ਗੱਲ ਕਰਕੇ ਲੜਕੀ ਬਾਰੇ ਪਤਾ ਕੀਤਾ ਗਿਆ ਲੇਕਿਨ ਉਨ੍ਹਾਂ ਨੂੰ ਕੋਈ ਥਹੁ ਪਤਾ ਨਹੀਂ ਲੱਗਾ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ