Share on Facebook Share on Twitter Share on Google+ Share on Pinterest Share on Linkedin ਸੜਕ ਹਾਦਸੇ ਵਿੱਚ ਜ਼ਖ਼ਮੀ ਨੌਜਵਾਨ ਨੇ ਪੀਜੀਆਈ ’ਚ ਦਮ ਤੋੜਿਆ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ: ਮੁਹਾਲੀ ਏਅਰਪੋਰਟ ਸੜਕ ’ਤੇ ਵਾਪਰੇ ਸੜਕ ਵਿੱਚ ਜ਼ਖ਼ਮੀ ਹੋਏ ਸਤਿੰਦਰ ਸ਼ਰਮਾ (32) ਨੇ ਇਲਾਜ ਦੌਰਾਨ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਦਮ ਤੋੜ ਦਿੱਤਾ। ਉਹ ਇੱਥੇ ਐਰੋਸਿਟੀ ਵਿੱਚ ਕਿਰਾਏ ’ਤੇ ਰਹਿੰਦਾ ਸੀ ਅਤੇ ਲੱਕੜ (ਕਾਰਪੇਟਰ) ਦਾ ਕੰਮ ਕਰਦਾ ਸੀ। ਉਂ ਪਿੱਛੋਂ ਉਹ ਬਿਹਾਰ ਦਾ ਰਹਿਣ ਵਾਲਾ ਸੀ। ਸੋਹਾਣਾ ਥਾਣਾ ਦੇ ਜਾਂਚ ਅਧਿਕਾਰੀ ਵੀਰ ਚੰਦ ਨੇ ਦੱਸਿਆ ਕਿ ਬੀਤੀ 26 ਜੁਲਾਈ ਦੀ ਰਾਤ ਨੂੰ ਸਤਿੰਦਰ ਸ਼ਰਮਾ ਆਪਣੇ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਜ਼ੀਰਕਪੁਰ ਤੋਂ ਵਾਪਸ ਐਰੋਸਿਟੀ ਵਿੱਚ ਆ ਰਿਹਾ ਸੀ। ਜਦੋਂ ਉਹ ਏਅਰਪੋਰਟ ਚੌਕ ਨੇੜੇ ਬਾਕਰਪੁਰ ਮੋੜ ’ਤੇ ਪਹੁੰਚਿਆ ਤਾਂ ਇਸ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਆ ਰਹੀ ਇਕ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦੋਂਕਿ ਕਾਰ ਚਾਲਕ ਰਾਤ ਦੇ ਹਨੇਰੇ ਦਾ ਫਾਇਦਾ ਚੁੱਕ ਕੇ ਮੌਕੇ ਤੋਂ ਫਰਾਰ ਹੋ ਗਿਆ ਪ੍ਰੰਤੂ ਇਸ ਦੌਰਾਨ ਕੁੱਝ ਰਾਹਗੀਰਾਂ ਨੇ ਕਾਰ ਦਾ ਨੰਬਰ ਨੋਟ ਕਰਕੇ ਪੁਲੀਸ ਨੂੰ ਦੇ ਦਿੱਤਾ। ਉਧਰ, ਸੂਚਨਾ ਮਿਲਦੇ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਜ਼ਖ਼ਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ। ਸਤਿੰਦਰ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਇਲਾਜ ਦੌਰਾਨ ਜ਼ਖ਼ਮੀ ਦੀ ਮੌਤ ਹੋ ਗਈ। ਸੋਹਾਣਾ ਪੁਲੀਸ ਨੇ ਅੱਜ ਪੋਸਟ ਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਧਾਰਾ 279, 337, 427 ਅਤੇ 304ਏ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ