Share on Facebook Share on Twitter Share on Google+ Share on Pinterest Share on Linkedin ਪੁਰਾਣੀ ਰੰਜ਼ਸ ਨੂੰ ਲੈ ਕੇ ਝਗੜੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਫਰਵਰੀ: ਸਥਾਨਕ ਸ਼ਹਿਰ ਦੇ ਵਾਰਡ ਨੰਬਰ-2 ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਇੱਕ ਝਗੜੇ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਕੁਰਾਲੀ ਵਿਖੇ ਦਾਖਲ ਕਰਵਾਇਆ ਗਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਜ਼ ਅਧੀਨ ਨੌਜੁਆਨ ਅਮਨਦੀਪ ਸ਼ਰਮਾ ਨੇ ਦੱਸਿਆ ਕਿ ਲਗਭਗ ਤਿੰਨ ਹਫਤੇ ਪਹਿਲਾਂ ਕੁਝ ਨੌਜੁਆਨਾਂ ਨੇ ਉਸ ਤੇ ਹਮਲਾ ਕਰ ਦਿੱਤਾ ਸੀ ਪਰ ਉਸ ਸਮੇਂ ਮੌਕੇ ਤੇ ਮੌਜੂਦ ਲੋਕਾਂ ਨੇ ਝਗੜਾ ਰੋਕਦੇ ਹੋਏ ਨੌਜੁਆਨਾਂ ਨੂੰ ਸ਼ਾਂਤ ਕਰ ਦਿੱਤਾ ਤੇ ਉਸ ਦਾ ਬਚਾਅ ਹੋ ਗਿਆ। ਜ਼ਖ਼ਮੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਨ੍ਹਾਂ ਨੌਜੁਆਨ ਉਸ ਦੇ ਘਰ ਦੇ ਨੇੜੇ ਆ ਪਹੁੰਚੇ ਤੇ ਉਸ ਨੂੰ ਘੇਰ ਲਿਆ, ਇਸ ਦੌਰਾਨ ਹਮਲਾਵਰਾਂ ਨੇ ਤੇਜਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਮੌਕੇ ’ਤੇ ਇਕੱਤਰ ਹੋਏ ਮੁਹੱਲਾ ਵਾਸੀਆਂ ਨੂੰ ਵੇਖ ਕੇ ਹਮਲਾਵਰ ਭੱਜ ਨਿਕਲੇ ਤੇ ਜਖਮੀ ਹਾਲਤ ਵਿਚ ਅਮਨਦੀਪ ਸ਼ਰਮਾ ਨੂੰ ਲੋਕਾਂ ਤੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਜਿਥੇ ਉਹ ਇਲਾਜ਼ ਅਧੀਨ ਹੈ। ਇਸ ਘਟਨਾ ਸਬੰਧੀ ਗੱਲਬਾਤ ਕਰਦਿਆਂ ਥਾਣਾ ਮੁਖੀ ਐਸ.ਐਚ.ਓ ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਝਗੜੇ ਬਾਰੇ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ ਜੋ ਵੀ ਦੋਸ਼ੀ ਹੋਇਆ ਉਸ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ