Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ ਮਜੀਠੀਆ ਵੱਲੋਂ ਯੂਥ ਵਰਕਰਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ: ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਮੁੱਖ ਬੁਲਾਰੇ ਸਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਬੁੱਧਵਾਰ ਨੂੰ ਅਕਾਲੀ ਵਰਕਰਾਂ ਅਤੇ ਇਲਾਕੇ ਦੇ ਨੌਜਵਾਨਾਂ ਨੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਦੀਆਂ ਵਧੀਕੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਮਜੀਠੀਆ ਨੇ ਨੌਜਵਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵਰਕਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਦੀ ਮਜ਼ਬੂਤ ਲਈ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਬੂਥਾਂ ’ਤੇ ਸਖ਼ਤ ਪਹਿਰਾ ਦਿੱਤਾ ਜਾਵੇ। ਇਸ ਮੌਕੇ ਸ੍ਰੀ ਸਤਿੰਦਰ ਗਿੱਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੀ ਲਾਮਬੰਦੀ ਕਰਨ ਲਈ ਫਰਵਰੀ ਦੇ ਪਹਿਲੇ ਹਫ਼ਤੇ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਸ਼ਹਿਰਾਂ ਵਿੱਚ ਵਾਰਡ ਪੱਧਰ ਅਤੇ ਪਿੰਡਾਂ ਦੀਆਂ ਸੱਥਾ ਵਿੱਚ ਨੁਕੜ ਮੀਟਿੰਗਾਂ ਕਰਕੇ ਲੋਕਾਂ ਨੂੰ ਕੈਪਟਨ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਵਾਅਦਾਖ਼ਿਲਾਫ਼ੀ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ, ਡਾ. ਮੇਜਰ ਸਿੰਘ, ਬਲਜੀਤ ਸਿੰਘ ਜਗਤਪੁਰਾ, ਜਗਤਾਰ ਸਿੰਘ ਜਗਤਪੁਰਾ, ਮਨਦੀਪ ਮਾਨ, ਦੀਪਕ ਕੌਂਸਲ ਅਤੇ ਹੋਰ ਯੂਥ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ