Nabaz-e-punjab.com

ਯੂਥ ਆਫ਼ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ’ਤੇ ਸਰਕਾਰੀ ਛੁੱਟੀ ਦੀ ਘੋਸ਼ਣਾ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਯੂਥ ਆਫ਼ ਪੰਜਾਬ ਨੇ ਕੈਪਟਨ ਸਰਕਾਰ ਅਤੇ ਮੋਦੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਸ੍ਰ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਵਿੱਚ ਸਰਕਾਰੀ ਛੁੱਟੀ ਕੀਤੀ ਜਾਵੇ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੇ ਸਾਥੀ ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨਾਲ ਦੇਸ਼ ਦੀ ਆਜ਼ਾਦੀ ਲਈ ਸ਼ਹੀਦੀ ਦਿੱਤੀ ਸੀ ਅਤੇ ਉਸ ਲਈ ਭਾਰਤ ਸਰਕਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕਰਨਾ ਚਾਹੀਦਾ ਹੈ ਪਰ ਕੇਂਦਰ ਸਰਕਾਰ ਨੇ ਆਜ਼ਾਦੀ ਦੇ ਸੱਤਰ ਸਾਲਾਂ ਬਾਅਦ ਵੀ ਹਾਲੇ ਤੱਕ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ।
ਸ੍ਰੀ ਬੈਦਵਾਨ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਹਿਲਾਂ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਂਦੀ ਰਹੀ ਹੈ ਕਿ ਆਜ਼ਾਦੀ ਦੇ ਇਨ੍ਹਾਂ ਸ਼ਹੀਦਾਂ ਨੂੰ ਸੰਵਿਧਾਨ ਵਿੱਚ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਪ੍ਰੰਤੂ ਨੌਜਵਾਨ ਵਰਗ ਦੀ ਉਡੀਕ ਲਗਾਤਾਰ ਲੰਮੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦੇ ਜੰਮਪਲ ਨੇ ਜਿਨ੍ਹਾਂ ਦੇ ਉਦਮ ਸਦਕਾ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ ਗਿਆ ਸੀ। ਲਿਹਾਜ਼ਾ ਸ਼ਹੀਦੀ ਦਿਹਾੜੇ ਵਾਲੇ ਦਿਨ ਤਾਂ ਘੱਟੋ ਘੱਟ ਰਾਜ ਸਰਕਾਰ ਨੂੰ ਸਰਕਾਰੀ ਛੁੱਟੀ ਕਰਨੀ ਚਾਹੀਦੀ ਹੈ। ਇਸ ਮੌਕੇ ਸਮਾਜ ਸੇਵੀ ਆਗੂ ਸਤਵਿੰਦਰ ਸਿੰਘ ਚੈੜੀਆ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਜਨਰਲ ਸਕੱਤਰ ਲੱਕੀ ਕਲਸੀ, ਮੀਡੀਆ ਇੰਚਾਰਜ ਸਿਮਰਨਜੀਤ ਕੌਰ ਗਿੱਲ, ਚੀਫ਼ ਕੋਆਰਡੀਨੇਟਰ ਜੱਗੀ ਧਨੋਆ, ਵਿਨੀਤ ਕਾਲੀਆ, ਪ੍ਰਸਿੱਧ ਲੋਕ ਗਾਇਕ ਇੰਦਰਾ ਢਿੱਲੋਂ, ਅੰਮ੍ਰਿਤ ਜੌਲੀ, ਸਤਨਾਮ ਧੀਮਾਨ, ਲਾਲੀ ਮੁਹਾਲੀ, ਗੁਰਜੀਤ ਮਾਮਾ ਮਟੌਰ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…