ਪੰਜਾਬ ਦੀ ਤਰੱਕੀ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਨੌਜਵਾਨ: ਬਲਬੀਰ ਸਿੱਧੂ

ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਵੀ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਂਦਿਆਂ ਸੂਬੇ ਦੀ ਤਰੱਕੀ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੇ ਫੇਜ਼-7 ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਸ੍ਰੀ ਸਿੱਧੂ ਦੇ ਸਨਮਾਨ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਵਿਤਕਰੇ ਤੋਂ ਸਾਰੇ ਵਰਗਾਂ ਦੀਭਲਾਈ ਤੇ ਤਰੱਕੀ ਲਈ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਕਿਉਂਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਤਾਂ ਹੀ ਸੰਭਵ ਹੈ ਜੇ ਉਸ ਦੇ ਨੌਜਵਾਨ ਪ੍ਰਫੁੱਲਤ ਹੋ ਰਹੇ ਹਨ ਤੇ ਉਨ੍ਹਾਂ ਨੂੰ ਤਰੱਕੀ ਲਈ ਵੱਧ ਤੋਂ ਵੱਧ ਸਾਧਨ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਸੁਫ਼ਨਾ ਹੈ ਕਿ ਪੰਜਾਬ ਨੂੰ ਮੁੜ ਦੇ ਸ਼ਦਾ ਅੱਵਲ ਸੂਬਾ ਬਣਾਇਆਜਾਵੇ। ਜਿਸ ਵਾਸਤੇ ਪੰਜਾਬ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ ਤੇ ਵੱਡੇ ਪੱਧਰ ਉਤੇ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ।
ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਸਨਮਾਨ ਕੀਤੇ ਜਾਣ ਸਬੰਧੀ ਸਭਾ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਲੋਕਾਂ ਵੱਲੋਂ ਜਿੰਨਾ ਇਜ਼ਤ-ਮਾਣ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ, ਉਸ ਲਈ ਉਹ ਲੋਕਾਂ ਦੇ ਸਦਾ ਰਿਣੀ ਰਹਿਣਗੇ ਅਤੇ ਦਿਨ ਰਾਤ ਇੱਕ ਕਰ ਕੇ ਲੋਕਾਂ ਦੀ ਭਲਾਈ ਤੇ ਸੂਬੇ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਭਾਗਾਂ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੀ ਹੈ, ਉਹ ਸਾਰੇ ਹੀ ਸਿੱਧੇ ਤੌਰ ਉੱਤੇ ਆਮ ਲੋਕਾਂ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੀ ਇਹ ਕੋਸ਼ਿਸ਼ ਹੈ ਕਿ ਇਨ੍ਹਾਂ ਵਿਭਾਗਾਂ ਜ਼ਰੀਏ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਏ ਜਾਵੇ। ਇਸੇ ਟੀਚੇ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਦੀ ਸਿਖਲਾਈ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਛੇਤੀ ਹੀ ਸਾਰਥਕ ਸਿੱਟੇ ਨਿਕਲਣੇ ਸ਼ੁਰੂ ਹੋ ਜਾਣਗੇ। ਸਮਾਗਮ ਦੌਰਾਨ ਭਾਰਤੀ ਪ੍ਰਸ਼ਾਸਨਿਕ ਸੇਵਾਵਾਂ ਦੇ ਸਾਬਕਾ ਸੀਨੀਅਰ ਅਧਿਕਾਰੀਆਂ ਸ੍ਰੀ ਆਰ.ਐਲ. ਕਲਸੀਆ ਅਤੇ ਜੇ.ਆਰ. ਕੁੰਡਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਜੇ.ਆਰ. ਕਾਹਲ, ਮੀਤ ਪ੍ਰਧਾਨ ਡਾ. ਡੀ.ਆਰ. ਪਾਲ, ਜਨਰਲ ਸਕੱਤਰ ਪੀ.ਆਰ. ਮਾਨ, ਸੰਯੁਕਤ ਸਕੱਤਰ ਐਚ.ਐਲ. ਮਹਿੰਮੀ, ਆਰਗੇਨਾਈਜ਼ਰ ਸਕੱਤਰ ਕੇ. ਚੌਧਰੀ, ਵਿੱਤ ਸਕੱਤਰ ਸ੍ਰੀ ਸੋਨੀ, ਸ੍ਰੀ ਕ੍ਰਿਸ਼ਨ ਚੰਦ, ਕਾਨੂੰਨੀ ਸਲਾਹਕਾਰ ਹਰਿੰਦਰ ਸਿੰਘ, ਪ੍ਰਕਾਸ਼ ਰਾਮ, ਸਾਬਕਾ ਪ੍ਰਧਾਨ ਆਰ.ਏ. ਸੁਮਨ, ਜਤਿੰਦਰ ਆਨੰਦ, ਨਿਰਮਲ ਕੌਸ਼ਲ ਅਤੇ ਗੁਰਚਰਨ ਸਿੰਘ ਭੰਵਰਾ ਸਮੇਤ ਸਭਾ ਦੇ ਮੈਂਬਰ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…