nabaz-e-punjab.com

ਆਪ ਦੇ ਸੀਨੀਅਰ ਆਗੂ ਐੱਚ.ਐੱਸ. ਫੂਲਕਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 12 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਅਤੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਆਖਰਕਾਰ ਅੱਜ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਈਮੇਲ ਤੇ ਫੈਕਸ ਰਾਹੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਭੇਜਿਆ। ਇਸ ਤੋਂ ਇਲਾਵਾ ਉਹ ਆਪਣੇ ਅਸਤੀਫ਼ੇ ਦੀ ਇੱਕ ਕਾਪੀ ਚੋਣ ਕਮਿਸ਼ਨ ਨੂੰ ਵੀ ਦੇਣਗੇ। ਜ਼ਿਕਰਯੋਗ ਹੈ ਕਿ ਸ੍ਰ. ਫੂਲਕਾ ਨੇ ਆਪਣਾ ਅਸਤੀਫ਼ਾ ਬੇਅਦਬੀ ਮਾਮਲੇ ’ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਦਿੱਤਾ ਹੈ। ਇੱਥੇ ਇਹ ਗੱਲ ਵੀ ਖਾਸ ਵਰਨਣਯੋਗ ਹੈ ਕਿ ਸ੍ਰ. ਫੂਲਕਾ ਨੇ ਬੀਤੇ ਕੱਲ੍ਹ ਐਲਾਨ ਕੀਤਾ ਸੀ ਕਿ ਉਹ 12 ਅਕਤੂਬਰ ਨੂੰ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਉਹ ਹਾਲੇ ਪਾਰਟੀ ਤੋਂ ਅਸਤੀਫ਼ਾ ਨਹੀਂ ਦੇਣਗੇ।
ਸ੍ਰ. ਫੂਲਕਾ ਦੇ ਇਸ ਕਦਮ ਤੋਂ ਹਾਈ ਕਮਾਂਡ ਕਾਫੀ ਫਿਕਰਮੰਦ ਹੈ ਅਤੇ ਉਨ੍ਹਾਂ ਦੇ ਅਸਤੀਫ਼ੇ ਨਾਲ ਪੰਜਾਬ ਵਿੱਚ ਆਪ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਭਾਰੀ ਢਾਹ ਲੱਗੇਗੀ। ਹਾਲਾਂਕਿ ਆਪ ਦੀ ਸੀਨੀਅਰ ਲੀਡਰਸ਼ਿਪ ਸੂਬੇ ਅੰਦਰ ਰੁੱਸੇ ਹੋਏ ਆਗੂਆਂ ਅਤੇ ਨਾਰਾਜ਼ ਹੋ ਕੇ ਆਪਣੇ ਘਰਾਂ ਵਿੱਚ ਸਰਗਰਮ ਵਾਲੰਟੀਅਰਾਂ ਨੂੰ ਮਨਾਉਣ ਲਈ ਘਰ ਘਰ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਸ੍ਰ. ਫੂਲਕਾ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਵਾਲੰਟੀਅਰ ਵੀ ਸੋਚੀ ਪੈ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…