ਯੂਥ ਅਕਾਲੀ ਦਲ ਤੇ ਸੋਈ ਨੇ ਮੁਹਾਲੀ ਏਅਰਪੋਰਟ ਦੇ ਬਾਹਰ ਅਰਵਿੰਦ ਕੇਜਰੀਵਾਲ ਵਿਰੁੱਧ ਵਿਸ਼ਾਲ ਰੋਸ਼ ਪ੍ਰਦਰਸ਼ਨ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਯੂਥ ਅਕਾਲੀ ਜਿਲ੍ਹਾ ਮੁਹਾਲੀ ਸ਼ਹਿਰੀ, ਦਿਹਾਤੀ ਅਤੇ ਸੋਈ ਵੱਲੋਂ ਅੱਜ ਸਥਾਨਕ ਏਅਰਪੋਰਟ ਦੇ ਬਾਹਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਹਰੇਬਾਜੀ ਕੀਤੀ ਗਈ। ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਆਏ ਸ੍ਰੀ ਕੇਜਰੀਵਾਲ ਦੇ ਕਾਫਲੇ ਦੇ ਬਾਹਰ ਨਿਕਲਣ ਵੇਲੇ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਅਤੇ ਸੋਈ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਵਰਕਰਾਂ ਨੇ ਹਵਾਈ ਅੱਡੇ ਦੇ ਬਾਹਰ ਜਬਰਦਸਤ ਨਾਹਰੇਬਾਜੀ ਕੀਤੀ। ਇਸ ਮੌਕੇ ਗੱਲ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਅਤੇ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕੀਤਾ ਹੈ। ਇਸ ਲਈ ਕੇਜਰੀਵਾਲ ਨੂੰ ਪੰਜਾਬ ਦੀ ਧਰਤੀ ਉਪਰ ਨਹੀਂ ਆਉਣਾ ਚਾਹੀਦਾ।
ਉਹਨਾਂ ਕਿਹਾ ਕਿ ਪੰਜਾਬ ਆਉਣ ਤੇ ਕੇਜਰੀਵਾਲ ਦਾ ਸਖਤ ਵਿਰੋਧ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੇਜਰੀਵਾਲ ਦੂਜਿਆਂ ਉੱਪਰ ਤਾਂ ਹਰ ਦਿਨ ਹੀ ਦੋਸ਼ ਲਗਾਉੱਦਾ ਰਹਿੰਦਾ ਹੈ ਪਰ ਆਪ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਨਸ਼ੇ ਦੇ ਮਾਮਲੇ ਵਿੱਚ ਅਦਾਲਤ ਵਲੋੱ ਸੰਮਣ ਦਿੱਤੇ ਜਾਣ ਦੇ ਮਾਮਲੇ ਵਿੱਚ ਚੁੱਪੀ ਵਟੀ ਹੋਈ ਹੈ। ਕੇਜਰੀਵਾਲ ਨੂੰ ਪਹਿਲਾਂ ਖਹਿਰਾ ਤੋੱ ਅਸਤੀਫਾ ਲੈਣਾ ਚਾਹੀਦਾ ਹੈ ਫਿਰ ਹੀ ਪੰਜਾਬ ਵਿੱਚ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਇਕ ਅਜਿਹਾ ਆਗੂ ਹੈ, ਜਿਸ ਉਪਰ ਭਰੋਸਾ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦਾ ਕੋਝਾ ਯਤਨ ਕੀਤਾ ਹੈ ਇਸ ਲਈ ਪੰਜਾਬੀ ਕਦੇ ਵੀ ਕੇਜਰੀਵਾਲ ਨੂੰ ਮਾਫ ਨਹੀਂ ਕਰਨਗੇ। ਇਸ ਮੌਕੇ ਯੂਥ ਆਗੂ ਹਰਵਿੰਦਰ ਸਿੰਘ ਸਰਪੰਚ, ਮਨਪ੍ਰੀਤ ਸਿੰਘ ਬਬਰਾ, ਮਨਦੀਪ ਮਾਨ, ਲਾਡੀ ਬੱਲੋਮਾਜਰਾ, ਸੁਰਜੀਤ ਬੱਸੀ, ਇੰਦਰਪ੍ਰੀਤ ਸਿੰਘ, ਮਨਦੀਪ ਸਿੰਘ ਸੰਧੂ, ਐਸਓਆਈ ਮੁਹਾਲੀ ਪ੍ਰਧਾਨ ਮਨਦੀਪ ਸਿੰਘ ਧਾਲੀਵਾਲ, ਭੁਪਿੰਦਰ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਨਾਨਕ ਸਿੰਘ, ਹਰਕਮਲ ਸਿੰਘ ਖਹਿਰਾ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਨਿਤੀਨ ਕੁਮਾਰ, ਗੁਰਕੀਰਤ ਸਿੰਘ, ਦਵਿੰਦਰ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…