ਯੂਥ ਅਕਾਲੀ ਦਲ ਵੱਲੋਂ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਮੋਮਬੱਤੀ ਮਾਰਚ

ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰਨਾਂ ਆਗੂਆਂ ਨੇ ਕੀਤੀ ਸ਼ਿਰਕਤ

ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ ਦੀ ਸੋਚ ’ਤੇ ਪਹਿਰਾ ਦੇਣ ਲਈ ਨੌਜਵਾਨਾਂ ਨੂੰ ਕੀਤਾ ਲਾਮਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਅਤੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਸ਼ਹਿਰ ਵਿੱਚ ਮੋਮਬੱਤੀ ਮਾਰਚ ਕੱਢਿਆ ਗਿਆ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰਨਾਂ ਆਗੂਆਂ ਨੇ ਵੀ ਸ਼ਿਰਕਤ ਕੀਤੀ ਅਤੇ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਅਤੇ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ’ਤੇ ਨੌਜਵਾਨਾਂ ਨੂੰ ਪਹਿਰਾ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਨ੍ਹਾਂ ਕੌਮਾਂ ਦਾ ਨਾਮ ਇਤਿਹਾਸ ’ਚੋਂ ਮਿੱਟ ਜਾਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ਦੇ ਚੱਲਦਿਆਂ ਹੱਕ ਸੱਚ ਦੀ ਲੜਾਈ ਲੜਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਇੰਦਰਪ੍ਰੀਤ ਕੌਰ ਪ੍ਰਿੰਸ, ਓਐਸਡੀ ਹਰਦੇਵ ਸਿੰਘ, ਕੈਪਟਨ ਰਮਨਦੀਪ ਸਿੰਘ ਬਾਵਾ, ਪਰਮਿੰਦਰ ਸਿੰਘ ਵੋਹਰਾ, ਇਕਬਾਲਪ੍ਰੀਤ ਸਿੰਘ ਟੱਕਰ, ਗੁਰਮੀਤ ਸਿੰਘ ਸ਼ਾਮਪੁਰ, ਦਮਨਜੀਤ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਬੇਦੀ, ਅਰਵਿੰਦਰ ਸਿੰਘ ਬੰਨੀ, ਤਰਨਜੋਤ ਸਿੰਘ ਪਾਹਵਾ, ਸਤਨਾਮ ਸਿੰਘ ਮਲਹੋਤਰਾ, ਹਰਪ੍ਰੀਤ ਸਿੰਘ ਲਾਲੀ, ਮਨਦੀਪ ਸਿੰਘ ਸੰਧੂ, ਹਰਸ਼ ਸਵਾਰਾ, ਭੁਪਿੰਦਰ ਸਿੰਘ ਕਾਕਾ, ਬਲਵਿੰਦਰ ਸਿੰਘ, ਪ੍ਰਭਲੀਨ ਕੌਰ, ਕਮਲਜੀਤ ਕੌਰ, ਨਿਸ਼ਾ ਰਾਠੌਰ, ਸੁਲੇਖਾ ਗੋਇਲ, ਰੇਨੂ ਸ਼ਰਮਾ, ਅੰਜੂ ਗੁਪਤਾ, ਹਰਕਨਵਰ ਸਿੰਘ ਖਹਿਰਾ, ਦਵਿੰਦਰ ਸਿੰਘ ਭਾਟੀਆ, ਤਰਲੋਚਨ ਸਿੰਘ ਸੈਣੀ, ਦੇਵ ਸੇਠੀ, ਗੁਰਪ੍ਰੀਤ ਹੁੰਦਲ, ਹਰਪ੍ਰੀਤ ਸਿੰਘ ਹੈਰੀ, ਧਨੱਜੇ ਬੱਗਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …