Nabaz-e-punjab.com

ਯੂਥ ਅਕਾਲੀ ਦਲ (ਟਕਸਾਲੀ) ਵੱਲੋਂ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ: ਬੱਬੀ ਬਾਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਨਵੰਬਰ:
ਸਿੱਖ ਨੌਜਵਾਨਾਂ ਵਿੱਚ ਵੱਧ ਰਹੇ ਪਤਿਤਪੁਣੇ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਯੂਥ ਅਕਾਲੀ ਦਲ (ਟਕਸਾਲੀ) ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਲੋਕ ਭਲਾਈ ਸੇਵਕ ਸੰਸਥਾ ਵੱਲੋਂ ਸ੍ਰੀ ਜਵਾਲਾ ਸਿੰਘ ਦੀ ਅਗਵਾਈ ਵਿੱਚ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਵਿੱਚ ਪਹੁੰਚੇ ਲੋਕਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਬੱਬੀ ਬਾਦਲ ਨੇ ਨੌਜਵਾਨਾਂ ਨੂੰ ਯੋਗ ਅਗਵਾਈ ਅਤੇ ਚੰਗੀ ਲੀਡਰਸ਼ਿਪ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਧਰਮ ਵਿੱਚ ਪ੍ਰਪੱਕ ਬਣਾਉਣ ਲਈ ਇਹੋ ਜਿਹੇ ਦਸਤਾਰਬੰਦੀ ਮੁਕਾਬਲਿਆਂ ਦੀ ਲਹਿਰ ਚਲਾਉਣੀ ਪਵੇਗੀ ਅਤੇ ਸਕੂਲ ਤੇ ਕਾਲਜਾਂ ਸਮੇਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੱਬੀ ਬਾਦਲ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਯੂਥ ਵਿੰਗ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਖਵਿੰਦਰ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਜਸਰਾਜ ਸਿੰਘ ਸੋਨੂੰ, ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਧੀਰ ਸਿੰਘ ਪ੍ਰੇਮਗੜ੍ਹ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…