Share on Facebook Share on Twitter Share on Google+ Share on Pinterest Share on Linkedin ਯੂਥ ਅਕਾਲੀ ਦਲ ਆਗੂ ਡੂਮਛੇੜੀ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਭੁਪਿੰਦਰ ਸਿੰਗਾਰੀਵਾਲ ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 28 ਜਨਵਰੀ: ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਘੂਰਕੀ ਦੀ ਬਿਨਾਂ ਪ੍ਰਵਾਹ ਕੀਤਿਆਂ ਵਿੱਚ ਵਿਧਾਨ ਸਭ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਯੂਥ ਅਕਾਲੀ ਆਗੂ ਨੇ ਨਵਾਂ ਗਰਾਓਂ, ਤਿਊੜ੍ਹ ਅਤੇ ਗੂੜਾ ਅਤੇ ਹੋਰ ਨੇੜਲੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਆਮ ਆਦਮੀ ਪਾਰਟੀ ਲਈ ਵੋਟ ਮੰਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਜਿਥੇ ਪਾਰਟੀ ਦੇ ਵਫ਼ਾਦਾਰ ਵਰਕਰਾਂ ਦੀ ਮਿਥ ਕੇ ਅਣਦੇਖੀ ਕੀਤੀ ਗਈ, ਉਥੇ ਆਮ ਲੋਕਾਂ ’ਤੇ ਵਧੀਕੀਆਂ ਅਤੇ ਇਨਸਾਫ਼ ਲਈ ਸੰਘਰਸ਼ਸ਼ੀਲ ਮੁਲਾਜ਼ਮ ਜਥੇਬੰਦੀਆਂ ’ਤੇ ਡੰਡੇ ਦੇ ਜ਼ੋਰ ਨਾਲ ਲੋਕਤੰਤਰ ਦਾ ਗਲਾ ਘੁਟਣ ਦਾ ਯਤਨ ਕੀਤਾ ਜਾਂਦਾ ਰਿਹਾ ਹੈ। ਪਾਰਟੀ ਨੇ ਟਕਸਾਲੀ ਅਕਾਲੀ ਪਰਿਵਾਰਾਂ ਨੂੰ ਖੁੱਡੇ ਲਾਈਨ ਲਗਾ ਕੇ ਜੁਝਾਰੂ ਵਰਕਰਾਂ ਦੀ ਬੇਕਦਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਨੂੰ ਆਪਣੇ ਉਜਵਲ ਭਵਿੱਖ ਦੀ ਆਸ ਜਾਗੀ ਹੈ। ਇਸ ਮੌਕੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ, ਅੱਛਰ ਸਿੰਘ ਕੰਸਾਲਾ, ਗੁਰਵਿੰਦਰ ਸਿੰਘ ਮੰਧੋਂ, ਹਰਿੰਦਰ ਸਿੰਘ ਕੁਬਾਹੇੜੀ, ਸਤਨਾਮ ਸਿੰਘ ਟਾਂਡਾ, ਸਵਰਨ ਸਿੰਘ ਰਾਣੀਮਾਜਰਾ, ਸੁੱਚਾ ਸਿੰਘ ਕਾਂਸਲ, ਕੌਂਸਲਰ ਮਲਕੀਤ ਸਿੰਘ ਨਵਾਂ ਗਰਾਓਂ ਅਤੇ ਰਵੀ ਪੈਂਤਪੁਰ ਸਮੇਤ ਹੋਰ ਮੋਹਤਵਰ ਵਿਅਕਤੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ