Nabaz-e-punjab.com

ਯੂਥ ਅਕਾਲੀ ਦਲ ਵੱਲੋਂ ਸੁਖਬੀਰ ਤੇ ਮਜੀਠੀਆ ਦੀਆਂ ਰੈਲੀਆਂ ਪ੍ਰਤੀ ਆਮ ਲੋਕਾਂ ਤੇ ਵਰਕਰਾਂ ਦੀ ਲਾਮਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਯੂਥ ਅਕਾਲੀ ਦਲ ਹਲਕਾ ਮੁਹਾਲੀ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਨੇ ਜ਼ਿਲ੍ਹਾ ਮੁਹਾਲੀ ਵਿੱਚ ਵੱਖ ਵੱਖ ਥਾਵਾਂ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ ਦੀਆਂ ਸਿਆਸੀ ਰੈਲੀਆਂ ਨੂੰ ਕਾਮਯਾਬ ਬਣਾਉਣ ਲਈ ਅੱਜ ਪਿੰਡਾਂ ਵਿੱਚ ਮੀਟਿੰਗ ਵਿੱਚ ਨੁੱਕੜ ਮੀਟਿੰਗਾਂ ਕਰਕੇ ਆਮ ਲੋਕਾਂ ਅਤੇ ਅਕਾਲੀ ਵਰਕਰਾਂ ਦੀ ਲਾਮਬੰਦ ਕੀਤੀ ਗਈ। ਉਨ੍ਹਾਂ ਕਿਹਾ ਕਿ 2 ਅਪਰੈਲ ਨੂੰ ਜ਼ੀਰਕਪੁਰ ਵਿੱਚ ਅਤੇ 6 ਅਪਰੈਲ ਨੂੰ ਪਿੰਡ ਨੰਗਾਰੀ ਸਥਿਤ ਪਲਾਜੋ ਪੈਲੇਸ ਵਿੱਚ ਹੋਣ ਵਾਲੀਆਂ ਰੈਲੀਆਂ ਵਿੱਚ ਇਲਾਕੇ ਦੇ ਨੌਜਵਾਨ ਗਿਣਤੀ ਵਿੱਚ ਸ਼ਿਰਕਤ ਕਰਨਗੇ।
ਇਸ ਦੌਰਾਨ ਯੂਥ ਆਗੂ ਮੁਹਾਲੀ ਨੇੜਲੇ ਪਿੰਡ ਬੜਮਾਜਰਾ, ਜਗਤਪੁਰਾ, ਝਿਊਰਹੇੜੀ, ਸ਼ਾਮਪੁਰ, ਗਿੱਦੜਪੁਰ, ਸੈਦਪੁਰ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਬਿਕਰਮ ਸਿੰਘ ਮਜੀਠੀਆ 2 ਅਪਰੈਲ ਨੂੰ ਸਵੇਰੇ 11 ਵਜੇ ਪੰਚਕੂਲਾ ਰੋਡ, ਜ਼ੀਰਕਪੁਰ ਵਿੱਚ ਸਥਿਤ ਕਲਗੀਧਰ ਇਨਕਲੇਵ ਵਿੱਚ ਯੂਥ ਰੈਲੀ ਨੂੰ ਸੰਬੋਧਨ ਕਰਨਗੇ। ਇਸੇ ਤਰ੍ਹਾਂ 6 ਅਪਰੈਲ ਨੂੰ ਪਿੰਡ ਨੰਗਾਰੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਰੈਲੀ ਨੂੰ ਸੰਬੋਧਨ ਕਰਨਗੇ।
ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ ਦਿਹਾਤੀ ਦੀ ਪ੍ਰਧਾਨ ਬਲਵਿੰਦਰ ਕੌਰ ਸੈਦਪੁਰ, ਸਰਕਲ ਪ੍ਰਧਾਨ ਗੁਰਮੀਤ ਸਿੰਘ ਸ਼ਾਮਪੁਰ, ਸੰਜੀਵ ਕੁਮਾਰ, ਬਲਜੀਤ ਸਿੰਘ ਜਗਤਪੁਰਾ, ਜਗਤਾਰ ਸਿੰਘ, ਪ੍ਰੇਮ ਸਿੰਘ ਝਿਊਰਹੇੜੀ, ਸਤਿੰਦਰ ਸਿੰਘ ਹੈਪੀ, ਮਾਸਟਰ ਰਾਮ ਸਿੰਘ, ਸੁਰਿੰਦਰ ਸਿੰਘ, ਰਾਮ ਪ੍ਰਤਾਪ, ਰਣਜੀਤ ਸਿੰਘ, ਸੁਰਜੀਤ ਸਿੰਘ, ਗੁਰਜੰਟ ਸਿੰਘ, ਗੁਰਪਾਲ ਸਿੰਘ, ਸਵਰਨ ਸਿੰਘ, ਭਗਵੰਤ ਸਿੰਘ, ਜਸਵੀਰ ਸਿੰਘ ਸਾਬਕਾ ਸਰਪੰਚ ਸ਼ਾਮਪੁਰ, ਬਾਬਾ ਕਰਮ ਸਿੰਘ, ਸਰਵੋਗਿਰ, ਬਿੰਦਰ ਗਿਰ ਪੰਚ ਅਤੇ ਬੰਟੀ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…