ਯੂਥ ਅਕਾਲੀ ਦਲ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਮੁਹਾਲੀ ਵਿੱਚ ਪੌਦੇ ਲਾਏ

ਵਾਤਾਵਰਨ ਦੀ ਰੱਖਿਆ ਕਰਨਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ: ਬੈਦਵਾਨ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਪੌਦੇ ਲਗਾਏ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਦਾ ਪ੍ਰਣ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪਰਵਿੰਦਰ ਬੈਦਵਾਨ ਨੇ ਕਿਹਾ ਕਿ ਵਾਤਾਵਰਨ ਨੂੰ ਹਰਾ ਭਰਾ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਭਗਤੀ ਲਹਿਰ ਦੇ ਸਾਗਰ ਭਗਤ ਕਬੀਰ ਜੀ ਦੇ ਪਾਵਨ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਉੱਤੇ ਚੱਲਣ ਦੀ ਅਪੀਲ ਕੀਤੀ।
ਯੂਥ ਆਗੂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚੱਲਦਿਆਂ ਲੌਕਡਾਊਨ ਕਾਰਨ ਐਤਕੀਂ ਵਾਤਾਵਰਨ ਦਿਵਸ ਸਬੰਧੀ ਵੱਡੇ ਸਮਾਗਮ ਆਯੋਜਿਤ ਨਹੀਂ ਕੀਤੇ ਜਾ ਰਹੇ ਹਨ ਪ੍ਰੰਤੂ ਉਹ ਆਪਣੇ ਵਰਕਰਾਂ ਅਤੇ ਵਾਤਾਵਰਨ ਪ੍ਰੇਮੀਆਂ ਨਾਲ ਮਿਲ ਕੇ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨਗੇ ਅਤੇ ਆਮ ਲੋਕਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨਗੇ।
ਇਸ ਮੌਕੇ ਹਰਸ਼ ਸਿੰਘ ਸਰਵਾਰਾ, ਮਨਿੰਦਰ ਲਾਂਡਰਾਂ, ਅਮਨ ਸੈਦਪੁਰ, ਪ੍ਰੀਤ ਰਾਠੌਰ, ਮਨਰਾਜ ਲਾਂਡਰਾਂ, ਫਤਿਹ ਬੈਦਵਾਨ, ਜਗਤਾਰ ਲਾਂਡਰਾਂ (ਪੰਚ), ਲਾਡੀ ਸਿੱਧੂ, ਮਨਜੀਤ ਬੈਦਵਾਨ, ਪਵਿੱਤਰ ਰਾਏਪੁਰ, ਸਤਵਿੰਦਰ ਸੈਦਪੁਰ, ਮਨੀ ਰਸ਼ਨਹੇੜੀ, ਗਗਨ ਫੇਜ਼-9, ਜਸਵਿੰਦਰ ਬੰਗਾ, ਰਿਤਿਕ ਚੌਹਾਨ, ਲੱਕੀ ਭਾਗੋਮਾਜਰਾ, ਸੱਬੀ ਧਰਮਗੜ੍ਹ, ਕਮਲ ਸੈਣੀਮਾਜਰਾ, ਜਸਪ੍ਰੀਤ ਲਾਂਡਰਾਂ, ਅਮਨਦੀਪ ਲਾਂਡਰਾਂ, ਹਰਪ੍ਰੀਤ ਗੀਗੇਮਾਜਰਾ ਨੇ ਵੀ ਯੂਥ ਆਗੂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਵੀ ਆਪੋ-ਆਪਣੇ ਖੇਤਰਾਂ ਵਿੱਚ ਪੌਦੇ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…