Nabaz-e-punjab.com

ਯੂਥ ਅਕਾਲੀ ਦਲ ਦੇ ਪੁਨਰ ਗਠਨ ਨਾਲ ਨੌਜਵਾਨਾਂ ਵਿੱਚ ਉਤਸ਼ਾਹ ਵਧਿਆ: ਸਤਿੰਦਰ ਗਿੱਲ

ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਗਿੱਲ ਨੇ ਮਜੀਠੀਆ ਨਾਲ ਮੁਲਾਕਾਤ ਕਰਕੇ ਨੌਜਵਾਨ ਵਰਗ ਦੇ ਮਸਲਿਆਂ ’ਤੇ ਕੀਤੀ ਚਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਦਿਹਾਤੀ) ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਅੱਜ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਨੌਜਵਾਨ ਵਰਗ ਅਤੇ ਯੂਥ ਅਕਾਲੀ ਵਰਕਰਾਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਹੋਰ ਮਸਲਿਆਂ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਦੇ ਪੁਨਰ ਗਠਨ ਅਤੇ ਜਥੇਬੰਦੀ ਵਾਂਗਡੋਰ ਮੁੜ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੌਂਪੇ ਜਾਣ ਨਾਲ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਵਧਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਹੋਰ ਵਧੇਰੇ ਮਜ਼ਬੂਤ ਹੋਵੇਗਾ।
ਸ੍ਰੀ ਗਿੱਲ ਨੇ ਕਿਹਾ ਕਿ ਸਾਲ 2012 ਵਿੱਚ ਵੀ ਸ੍ਰੀ ਮਜੀਠੀਆ ਨੂੰ ਯੂਥ ਅਕਾਲੀ ਦਲ ਦੀ ਕਮਾਨ ਸੌਂਪੀ ਗਈ ਸੀ ਅਤੇ ਉਸ ਸਮੇਂ ਯੂਥ ਅਕਾਲੀ ਦਲ ਦੀ ਚੰਗੀ ਕਾਰਗੁਜ਼ਾਰੀ ਦੇ ਚੱਲਦਿਆਂ ਅਕਾਲੀ ਦਲ ਮੁੜ ਸੱਤਾ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਨੇ ਪਾਰਟੀ ਦੇ ਵਫ਼ਾਦਾਰ ਵਰਕਰ . ਪਰਮਿੰਦਰ ਸਿੰਘ ਬਰਾੜ ਨੂੰ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ (ਐਸਓਆਈ) ਅਤੇ ਸੋਈ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਯੂਥ ਅਕਾਲੀ ਦਲ ਮਾਲਵਾ ਜ਼ੋਨ ਦੀ ਜ਼ਿੰਮੇਵਾਰੀ ਦੇ ਕੇ ਨੌਜਵਾਨਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਜਨ ਸੰਪਰਕ ਮੁਹਿੰਮ ਵਿੱਢੀ ਜਾਵੇਗੀ ਅਤੇ ਨਸ਼ਿਆਂ ਤੇ ਭਰੂਣ ਹੱਤਿਆ ਸਮੇਤ ਹੋਰ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…