Share on Facebook Share on Twitter Share on Google+ Share on Pinterest Share on Linkedin ਯੂਥ ਅਕਾਲੀ ਦਲ ਨੇ ਹੜ ਪੀੜਤਾਂ ਲਈ ਮੁਹਾਲੀ ਤੋਂ ਰਾਹਤ ਸਮੱਗਰੀ ਦੇ ਦੋ ਟਰੱਕ ਭੇਜੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ: ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਵੱਲੋਂ ਪਿੰਡ ਸੋਹਾਣਾ ਦੇ ਵਸਨੀਕਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹ ਕਾਰਨ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਚੀ ਤਬਾਹੀ ਨੂੰ ਦੇਖਦੇ ਹੋਏ ਅੱਜ ਹੜ ਪੀੜਤਾਂ ਦੀ ਮਦਦ ਲਈ ਆਟਾ, ਦਾਲਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਨਿੱਤ ਵਰਤੋਂ ਦਾ ਘਰੇਲੂ ਸਮਾਨ ਭੇਜਿਆ ਗਿਆ। ਇਹ ਜਾਣਕਾਰੀ ਦਿੰਦਿਆਂ ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਦੱਸਿਆ ਕਿ ਮੁਹਾਲੀ ਤੋਂ ਦੋ ਟਰੱਕਾਂ ਵਿੱਚ ਸਮਾਨ ਲੱਦ ਕੇ ਜਲੰਧਰ ਨੇੜੇ ਲੋਹੀਆਂ ਖੇਤਰ ਲਈ ਰਵਾਨਾਂ ਕੀਤੇ ਗਏ ਹਨ। ਅਕਾਲੀ ਆਗੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੂਥ ਵਿੰਗ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਖਾਣ ਪੀਣ ਦਾ ਸਮਾਨ ਭੇਜਿਆ ਗਿਆ ਹੈ ਅਤੇ ਅਗਲੇ ਦੋ ਦਿਨਾਂ ਬਾਅਦ ਰਾਹਤ ਸਮੱਗਰੀ ਦੇ ਦੋ ਹੋਰ ਟਰੱਕ ਸ੍ਰੀ ਆਨੰਦਪੁਰ ਸਾਹਿਬ ਦੇ ਖੇਤਰ ਵਿੱਚ ਭੇਜੇ ਜਾਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਹੜ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਪਹੁੰਚਾਈ ਜਾਵੇ ਅਤੇ ਉਨ੍ਹਾਂ ਦੇ ਮੁੜ ਬਸੇਵੇ ਦਾ ਯੋਗ ਪ੍ਰਬੰਧ ਕੀਤਾ ਜਾਵੇ ਅਤੇ ਜਲ ਨਿਕਾਸੀ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ ਤੇ ਹਰਵਿੰਦਰ ਸਿੰਘ, ਦਵਿੰਦਰ ਸਿੰਘ ਬੌਬੀ, ਹਰਪ੍ਰੀਤ ਸਿੰਘ ਹੈਪੀ, ਰੁਪਿੰਦਰ ਸਿੰਘ ਰੂਪਾ, ਕੁਲਵਿੰਦਰ ਸਿੰਘ, ਮਨਮੋਹਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ