Nabaz-e-punjab.com

ਸ਼ਹੀਦੀ ਜੋੜ ਮੇਲ ਤੋਂ ਬਾਅਦ ਯੂਥ ਅਕਾਲੀ ਦਲ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇਗਾ: ਰਾਜੂ ਖੰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਯੂਥ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਾਲਵਾ ਜ਼ੋਨ-3 ਦੇ ਨਵੇਂ ਥਾਪੇ ਗਏ ਪ੍ਰਧਾਨ ਰਾਜੂ ਖੰਨਾ ਵੱਲੋਂ ਅੱਜ ਇੱਥੋਂ ਦੇ ਯੂਥ ਅਕਾਲੀ ਦਲ ਨਾਲ ਸੈਕਟਰ-71 ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਰਾਜੂ ਖੰਨਾ ਨੇ ਨੌਜਵਾਨਾਂ ਨੂੰ ਸਭ ਤੋਂ ਪਹਿਲਾਂ ਸਾਹਿਬਜ਼ਾਦਿਆਂ ਦੇ ਦਰਸਾਏ ਰਾਹ ’ਤੇ ਚੱਲਣ ਲਈ ਪ੍ਰੇਰਦਿਆਂ ਆਉਣ ਵਾਲੇ ਸਮੇਂ ਵਿੱਚ ਨੌਜਵਾਨਾਂ ਨੂੰ ਸ਼੍ਰੋਮਣੀ ਯੂਥ ਅਕਾਲੀ ਦਲ ਦੀ ਟੀਮ ਵਜੋਂ ਧਰਮ ਅਤੇ ਸਮਾਜ ਲਈ ਵੱਧ ਕੇ ਸੇਵਾ ਕਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲ ਤੋਂ ਬਾਅਦ 31 ਦਸੰਬਰ ਅਤੇ 1 ਜਨਵਰੀ ਨੂੰ ਯੂਥ ਅਕਾਲੀ ਦਲ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇਗਾ। ਜਿਸ ਵਿੱਚ ਸਾਰੇ ਨੌਜਵਾਨਾਂ ਨੂੰ ਵੱਧ ਚੜ੍ਹ ਕੇ ਸੇਵਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ ਸੀ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਹੋ ਕੇ ਪੰਜਾਬ ਤੇ ਦੇਸ਼ ਦੇ ਵਿਕਾਸ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ ਅਤੇ ਭਾਰਤ ਦੇ ਲੋਕਾਂ ਨੂੰ ਨੌਜਵਾਨਾਂ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾਂ ਹਨ। ਇਸ ਮੌਕੇ ਅਮੀਤ ਸਿੰਘ ਰਾਠੀ, ਫਤਿਹ ਸਿੰਘ ਸਿੱਧੂ, ਬਿਕਰਮ ਸਿੰਘ ਮੋਨੂ, ਮਨਦੀਪ ਮਾਨ, ਡਾ. ਮੇਜਰ ਸਿੰਘ, ਜਗਤਾਰ ਸਿੰਘ, ਹਰਪਾਲ ਸਿੰਘ, ਤਰਲੋਚਨ ਸਿੰਘ, ਲਾਡੀ ਬੱਲੋਮਾਜਰਾ, ਗੁਰੀ ਬੱਲੋਮਾਜਰਾ, ਗੁਰਚਰਨ ਨਗਾਰੀ, ਸੁਰਜੀਤ ਕੁਰੜੀ, ਰਮਨ ਪ੍ਰਧਾਨ, ਹੈਪੀ ਖਾਨ, ਰੂਪ ਖਾਨ, ਬੱਗਾ ਕੁਰੜੀ, ਬਲਜੀਤ ਜਗਤਪੁਰਾ, ਮਲੀਕ ਜ਼ੀਰਕਪੁਰ, ਕ੍ਰਿਸ਼ਨ ਢੰਕੌਲੀ ਅਤੇ ਹੋਰ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…