ਯੂਥ ਅਕਾਲੀ ਦਲ ਦੇ ਵਰਕਰਾਂ ਨੇ ਹਰੀਸ਼ ਰਾਵਤ ਤੇ ਨਵਜੋਤ ਸਿੱਧੂ ਦਾ ਪੁਤਲਾ ਸਾੜਿਆ, ਨਾਅਰੇਬਾਜ਼ੀ

ਕਾਂਗਰਸ ਆਗੂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਭਾਵੇਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਮੇਤ ਚਾਰ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰਿਆਂ ਨਾਲ ਤੁਲਨਾ ਦੇਣ ਦੇ ਬਿਆਨ ਬਾਰੇ ਮੁਆਫ਼ੀ ਮੰਗ ਲਈ ਗਈ ਹੈ ਪ੍ਰੰਤੂ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਇੱਥੋਂ ਦੇ ਫੇਜ਼-7 ਵਿਖੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਹਰੀਸ਼ ਰਾਵਤ ਅਤੇ ਨਵਜੋਤ ਸਿੱਧੂ ਦਾ ਪੁਤਲਾ ਸਾੜਿਆ ਗਿਆ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹਰੀਸ਼ ਰਾਵਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਕੀਤਾ ਜਾਵੇ।
ਯੂਥ ਆਗੂਆਂ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਤੋਂ ਸਿੱਖ ਵਿਰੋਧੀ ਰਹੀ ਹੈ। ਪਹਿਲਾਂ 1984 ਵਿੱਚ ਦਰਬਾਰ ਸਾਹਿਬ ’ਤੇ ਹਮਲਾ, ਫਿਰ ਸਿੱਖ ਵਿਰੋਧੀ ਦੰਗੇ ਅਤੇ ਹੁਣ ਕਾਂਗਰਸ ਆਗੂਆਂ ਦੀ ਪੰਜ ਪਿਆਰਿਆਂ ਨਾਲ ਤੁਲਨਾ ਕਰਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਇਸ ਮਾਮਲੇ ਵਿੱਚ ਚੁੱਪੀ ਇਹ ਦਰਸਾਉਂਦੀ ਹੈ ਕਿ ਬਰਗਾੜੀ ਕਾਂਡ ਵਿੱਚ ਉਨ੍ਹਾਂ ਵੱਲੋਂ ਸਿਰਫ਼ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਡੀਜੀਪੀ ਅਤੇ ਐਸਐਸਪੀ ਤੋਂ ਮੰਗ ਕੀਤੀ ਕਿ ਹਰੀਸ਼ ਰਾਵਤ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਲਈ 295ਏ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ।
ਇਸ ਮੌਕੇ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸਤਿੰਦਰ ਸਿੰਘ ਗਿੱਲ ਅਤੇ ਅਕਾਲੀ ਦਲ ਮੁਹਾਲੀ ਦੇ ਸਕੱਤਰ ਜਨਰਲ ਸਰਬਜੀਤ ਸਿੰਘ ਪਾਰਸ ਨੇ ਹਰੀਸ਼ ਰਾਵਤ ਦੇ ਬਿਆਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਨਿਪਟਾਉਣ ’ਚ ਫੇਲ ਸਾਬਤ ਹੋਏ ਹਰੀਸ਼ ਰਾਵਤ ਆਪਣਾ ਸੰਤੁਲਨ ਗੁਆ ਬੈਠੇ ਹਨ।
ਇਸ ਮੌਕੇ ਸੀਨੀਅਰ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਜੀਤ ਸਿੰਘ ਭੁੱਲਰ, ਤਰਨਜੋਤ ਸਿੰਘ ਪਾਹਵਾ, ਰਵਿੰਦਰ ਸਿੰਘ ਖਹਿਰਾ, ਸਤਨਾਮ ਸਿੰਘ ਲਾਂਡਰਾਂ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸੰਧੂ, ਹਰਮਨ ਮੰਡੇਰ, ਪਵਿੱਤਰ ਬੈਦਵਾਨ, ਜਸਪਾਲ ਸਿੰਘ, ਬਹਾਦਰ ਸਿੰਘ ਮਦਨਪੁਰ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਲੱਕੀ, ਰਵਿੰਦਰ ਸਿੰਘ ਰਵੀ, ਗੁਰਜੀਤ ਸਿੰਘ, ਲਖਬੀਰ ਲੱਖਾ, ਜਗਜੀਤ ਸਿੰਘ, ਚਰਨਜੀਤ ਬੰਟੀ, ਗਗਨ ਸੈਣੀ, ਬਲਵਿੰਦਰ ਅੰਟਾਲ, ਦਵਿੰਦਰ ਸਿੰਘ, ਬਲਜਿੰਦਰ ਮੁਲਤਾਨੀ, ਭੁਪਿੰਦਰ ਸਿੰਘ, ਸਤਨਾਮ ਸਿੰਘ, ਹਰਕੰਵਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਅਕਾਲੀ ਵਰਕਰ ਮੌਜੂਦ ਸਨ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…