ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਮਲਕੀਅਤ ਸਿੰਘ ਖਾਲਸਾ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ

ਹੁਕਮਰਾਨ ਪਾਰਟੀ ਦੇ ਨਾਰਾਜ਼ ਆਗੂਆਂ ਦੀ ਵਿਧਾਇਕ ਬਲਬੀਰ ਸਿੱਧੂ ਨੇ ਕਰਵਾਈ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਮੁਹਾਲੀ ਵਿੱਚ ਪਿਛਲੇ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੁੜੇ ਰਹੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਮਲਕੀਤ ਸਿੰਘ ਖਾਲਸਾ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਰਾਮਗੜ੍ਹੀਆ ਸਭਾ ਦੇ ਸਾਬਕਾ ਪ੍ਰਧਾਨ ਰਾਜਪਾਲ ਸਿੰਘ ਵਿਲਖੂ ਦੀ ਪ੍ਰੇਰਣਾ ਸਦਕਾ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿਨ੍ਹਾਂ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ।
ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਲਕੀਤ ਸਿੰਘ ਖਾਲਸਾ ਨੇ ਕਿਹਾ ਕਿ ਇਹ ਪਿਛਲੇ ਕਰੀਬ 20 ਵਰ੍ਹਿਆਂ ਤੋਂ ਅਕਾਲੀ ਦਲ ਲਈ ਬੜੀ ਸਰਗਰਮੀ ਨਾਲ ਕੰਮ ਕਰ ਰਹੇ ਹਨ ਪ੍ਰੰਤੂ ਪਾਰਟੀ ਵੱਲੋਂ ਕਦੇ ਵੀ ਉਨ੍ਹਾਂ ਨੂੰ ਬਣਦਾ ਮਾਨ ਸਤਿਕਾਰ ਨਹੀਂ ਦਿੱਤਾ ਗਿਆ। ਇਹੀ ਨਹੀਂ ਪਿਛੇ ਜਿਹੇ ਮੁਹਾਲੀ ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੀ ਜ਼ਿਲ੍ਹਾ ਲੀਡਰਸ਼ਿਪ ਨੇ ਉਨ੍ਹਾਂ ਨੂੰ ਜਾਣਬੁੱਝ ਟਿਕਟ ਨਹੀਂ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਲੀਡਰਸ਼ਿਪ ਨੂੰ ਵਫ਼ਾਦਾਰ ਵਰਕਰਾਂ ਦੀ ਕੋਈ ਫਿਕਰ ਨਹੀਂ ਹੈ ਕਿਉਂਕਿ ਅਜੋਕੇ ਸਮੇਂ ਵਿੱਚ ਅਕਾਲੀ ਦਲ ਵਿੱਚ ਚਾਪਲੂਸ ਲੋਕ ਅਤੇ ਸਰਮਾਏਦਾਰੀ ਭਾਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਨੂੰ ਸੱਤਾ ਦੇ ਨਸ਼ੇ ਵਿੱਚ ਹੁਣ ਤਾਂ ਇਹ ਗੱਲ ਸਮਝ ਨਹੀਂ ਆ ਰਹੀ ਹੈ ਪ੍ਰੰਤੂ ਆਉਣ ਵਾਲੇ ਸਮੇਂ ਵਿੱਚ ਲੀਡਰਸ਼ਿਪ ਨੂੰ ਆਪਣੇ ਜੁਝਾਰੂ ਵਰਕਰਾਂ ਦੀ ਅਣਦੇਖੀ ਦਾ ਖ਼ਮਿਆਜ਼ਾ ਭੁਗਤਨਾ ਪਵੇਗਾ।
ਇਸ ਮੌਕੇ ਮਲਕੀਤ ਖਾਲਸਾ ਨਾਲ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਭਾਜਪਾ ਦੇ ਜ਼ਿਲ੍ਹਾ ਖੇਡ ਵਿੰਗ ਦੇ ਆਗੂ ਮਨਜੀਤ ਸਿੰਘ ਮਾਨ ਅਤੇ ਪਿੰਡ ਦਾਉਂ ਦੇ ਪੰਚ ਸੁਖਪ੍ਰੀਤ ਸਿੰਘ, ਬਿਕਰਮਜੀਤ ਸਿੰਘ ਹੂੰਝਣ, ਸੁਖਵਿੰਦਰ ਸਿੰਘ ਸੋਢੀ, ਸਿਮਰਪ੍ਰੀਤ ਸਿੰਘ ਪ੍ਰਿੰਸ, ਅਰਸ਼ਦੀਪ ਸਿੰਘ ਮਾਨ, ਗੁਰਮੀਤ ਸਿੰਘ ਮੁਲਤਾਨੀ, ਇੰਦਰਪ੍ਰੀਤ ਸਿੰਘ ਅਤੇ ਹੋਰ ਦਰਜਨਾਂ ਨੌਜਵਾਨ ਸ਼ਾਮਲ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…