Nabaz-e-punjab.com

ਚੋਣਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਨੌਜਵਾਨਾਂ ਨੂੰ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਹਮੇਸ਼ਾ ਬਣਦਾ ਮਾਣ ਅਤੇ ਯੋਗ ਨੁਮਾਇੰਦਗੀ ਦਿੱਤੀ ਗਈ ਹੈ ਅਤੇ ਵਫ਼ਾਦਾਰ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਜਾਂਦਾ ਹੈ। ਇਹ ਵਿਚਾਰ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਵਧੀਆ ਕੰਮ ਕਰਨ ਵਾਲੇ ਯੂਥ ਵਰਕਰਾਂ ਅਤੇ ਨੌਜਵਾਨਾਂ ਦੀਆਂ ਸੂਚੀਆਂ ਬਣਾਈਆਂ ਜਾ ਰਹੀਆਂ ਹਨ। ਜਿਨ੍ਹਾਂ ਨੂੰ ਪਾਰਟੀ ਵਿੱਚ ਯੋਗ ਨੁਮਾਇੰਦਗੀ ਦਿੱਤੀ ਜਾਵੇਗੀ।
ਸ੍ਰੀ ਬੈਦਵਾਨ ਨੇ ਕਿਹਾ ਕਿ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਮੁਹਾਲੀ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਯੂਥ ਵਰਕਰਾਂ ਲਈ ਵੱਧ ਤੋਂ ਵੱਧ ਕੋਟਾ ਫਿਕਸ ਕਰਨ ਲਈ ਪਾਰਟੀ ਹਾਈ ਕਮਾਨ ਨਾਲ ਗੱਲ ਕੀਤੀ ਜਾਵੇਗੀ ਅਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਅਤੇ ਜ਼ੋਨ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨਾਲ ਵਿਚਾਰ ਚਰਚਾ ਕਰਨ ਉਪਰੰਤ ਨਗਰ ਨਿਗਮ ਦੀਆਂ ਚੋਣਾਂ ਲੜਨ ਦੇ ਚਾਹਵਾਨ ਅਤੇ ਯੋਗ ਉਮੀਦਵਾਰਾਂ ਦੀ ਸੂਚੀ ਸੌਂਪੀ ਜਾਵੇਗੀ ਤਾਂ ਜੋ ਉਮੀਦਵਾਰਾਂ ਬਾਰੇ ਸਮੇਂ ਸਿਰ ਫੈਸਲਾ ਲੈ ਕੇ ਹੁਕਮਰਾਨ ਕਾਂਗਰਸ ਪਾਰਟੀ ਨੂੰ ਸਖ਼ਤ ਟੱਕਰ ਦਿੱਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਖੇਤਰ ਵਿੱਚ ਯੂਥ ਵਿੰਗ ਵੱਲੋਂ ਛੇਤੀ ਹੀ ਜਨ ਸੰਪਰਕ ਪ੍ਰੋਗਰਾਮ ਉਲੀਕਿਆ ਜਾਵੇਗਾ। ਇਸ ਦੌਰਾਨ ਟਕਸਾਲੀ ਪਰਿਵਾਰਾਂ ਦੇ ਨੌਜਵਾਨ ਆਗੂਆਂ ਨਾਲ ਤਾਲਮੇਲ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਪ੍ਰੇਰਿਆ ਜਾਵੇਗਾ। ਇਸ ਮੌਕੇ ਯੂਥ ਆਗੂ ਕਰਮਜੀਤ ਸਿੰਘ ਕੰਮਾ ਅਤੇ ਨੰਬਰਦਾਰ ਦਲਜੀਤ ਸਿੰਘ ਦੈੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…