ਯੂਥ ਕਲੱਬ ਦੇ ਮੈਂਬਰਾਂ ਨੇ ਮੋਰਨੀ ਵਾਲਾ ਖੂਹ ’ਤੇ ਲਗਾਏ ਨਿੰਮ ਦੇ ਬੂਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਯੂਥ ਕਲੱਬ ਸੋਹਾਣਾ ਵੱਲੋਂ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਮੋਰਨੀ ਵਾਲਾ ਖੂਹ ’ਤੇ ਨਿੰਮ ਦੇ ਬੂਟੇ ਲਗਾਏ ਗਏ। ਇਸ ਮੁਹਿੰਮ ਦਾ ਉਦਘਾਟਨ ਗੁਰੀ ਬੈਦਵਾਨ ਨੇ ਆਪਣੀ ਹੱਥੀਂ ਨਿੰਮ ਦਾ ਬੂਟਾ ਲਗਾ ਕੇ ਕੀਤਾ। ਉਨ੍ਹਾਂ ਦੱਸਿਆ ਕਿ ਯੂਥ ਕਲੱਬ ਦੇ ਮੈਂਬਰਾਂ ਨੇ ਪਿੰਡ ਦੀ ਆਬਾਦੀ ਅੰਦਰ ਵੱਖ-ਵੱਖ ਪ੍ਰਮੁੱਖ ਥਾਵਾਂ ਅਤੇ ਖਾਲੀ ਥਾਵਾਂ ’ਤੇ 100 ਤੋਂ ਵੱਧ ਬੂਟੇ ਲਗਾਏ ਗਏ ਅਤੇ ਕਲੱਬ ਮੈਂਬਰਾਂ ਨੇ ਇਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕਰਨ ਦਾ ਪ੍ਰਣ ਕੀਤਾ।
ਸ੍ਰੀ ਗੁਰੀ ਬੈਦਵਾਨ ਨੇ ਦੱਸਿਆ ਕਿ ਯੂਥ ਕਲੱਬ ਦੇ ਉੱਦਮੀ ਨੌਜਵਾਨਾਂ ਵੱਲੋਂ ਪਿੰਡ ਸੋਹਾਣਾ ਨੂੰ ਹਰਿਆ ਭਰਿਆ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸਫ਼ਾਈ ਦਾ ਬੀੜਾ ਚੁੱਕਿਆ ਹੈ। ਜਿਸ ਦੀ ਚੁਫੇਰਿਓਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਮਾਜ ਸੇਵਾ ਦੇ ਇਸ ਕਾਰਜ ਵਿੱਚ ਪਿੰਡ ਦੇ ਮੋਹਤਬਰ ਵਿਅਕਤੀਆਂ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ ਅਤੇ ਕਲੱਬ ਦੇ ਮੈਂਬਰਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਜਾ ਰਹੇ ਧਰਨੇ ਅਤੇ ਲੜੀਵਾਰ ਭੁੱਖ ਹੜਤਾਲ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਭੁੱਖ ਹੜਤਾਲ ਕੈਂਪ ਵਿੱਚ ਨੌਜਵਾਨ ਪੀਣ ਵਾਲੇ ਪਾਣੀ ਅਤੇ ਛਬੀਲ ਦੀ ਸੇਵਾ ਕਰ ਰਹੇ ਹਨ। ਇਸ ਮੌਕੇ ਕਲੱਬ ਦੇ ਚੇਅਰਮੈਨ ਹਰਜੱਸ ਸੋਹਾਣਾ, ਨਵੀਨ ਸ਼ਰਮਾ, ਕਰਨ ਸੋਹਾਣਾ ਅਤੇ ਸਾਹਿਲ ਬੇਦੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…