ਯੂਥ ਕਲੱਬ ਸੋਹਾਣਾ ਦੇ ਮੈਂਬਰਾਂ ਨੇ ਆਰੀਆ ਸਕੂਲ ਵਿੱਚ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੂਨ:
ਯੂਥ ਕਲੱਬ ਸੋਹਾਣਾ ਦੇ ਮੈਂਬਰਾਂ ਨੇ ਅੱਜ ਬੀਐਸਐਚ ਆਰੀਆ ਸਕੂਲ ਸੋਹਾਣਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਦਾ ਸੁਨੇਹਾ ਦੇਣ ਲਈ ਵਣ ਮਹਾਂਉਤਸਵ ਮਨਾਇਆ ਅਤੇ ਸਕੂਲ ਦੇ ਗਰਾਉਂਡ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ। ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਗੁਰੀ ਬੈਦਵਾਨ ਨੇ ਸਕੂਲ ਦੇ ਵਿਹੜੇ ਵਿੱਚ ਇਕ ਪੌਦਾ ਲਗਾ ਕੇ ਇਸ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਨੌਜਵਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਆਪਣੇ ਜੀਵਨ ਵਿੱਚ ਘੱਟੋ-ਘੱਟ ਦੋ-ਦੋ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨੌਜਵਾਨ ਆਪਣੇ ਜਨਮ ਦਿਨ ਮਨਾਉਣ ਜਾਂ ਹੋਰ ਖ਼ੁਸ਼ੀ ਦੇ ਸਮਾਗਮਾਂ ਮੌਕੇ ਮਹਿਮਾਨਾਂ ਨੂੰ ਮਹਿੰਗੇ ਗਿਫ਼ਟ ਦੇਣ ਅਤੇ ਬੇਫਜ਼ੂਲ ਖ਼ਰਚਾ ਕਰਨ ਦੀ ਥਾਂ ਉਨ੍ਹਾਂ ਨੂੰ ਤੋਹਫ਼ੇ ਵਿੱਚ ਪੌਦੇ ਦਿੱਤੇ ਜਾਣ।

ਉਨ੍ਹਾਂ ਦੱਸਿਆ ਕਿ ਯੂਥ ਕਲੱਬ ਵੱਲੋਂ ਹਰੇਕ ਸਨਿੱਚਰਵਾਰ ਨੂੰ ਸੋਹਾਣਾ ਪਿੰਡ ਹੋਰਨਾਂ ਖਾਲੀ ਥਾਵਾਂ ਉੱਤੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਜਾਣਗੇ। ਇਸ ਮੌਕੇ ਡਾ. ਨਵੀਨ ਸੋਹਾਣਾ, ਹਰਜੱਸ ਸੋਹਾਣਾ, ਸ਼ੈਰੀ ਲਾਂਡਰਾਂ ਅਤੇ ਸਾਹਿਲ ਕੁਮਾਰ ਸਮੇਤ ਹੋਰ ਨੌਜਵਾਨ ਹਾਜ਼ਰ ਸਨ। ਜਿਨ੍ਹਾਂ ਨੇ ਪੌਦਿਆਂ ਦੀ ਸਾਂਭ ਸੰਭਾਲ ਕਰਨ ਦਾ ਪ੍ਰਣ ਲਿਆ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…