Share on Facebook Share on Twitter Share on Google+ Share on Pinterest Share on Linkedin ਨੌਜਵਾਨਾਂ ਨੂੰ ਸਮਾਜ ਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਦਾ ਸੱਦਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਜੁਲਾਈ ਖਰੜ ਸ਼ਹਿਰ ਅਤੇ ਆਸਪਾਸ ਪਿੰਡਾਂ ਦੇ ਨੌਜਵਾਨਾਂ ਨੇ ਸਮਾਜ ਸੇਵੀ ਕੰਮਾਂ ਵਾਸਤੇ ਧੰਨ-ਧੰਨ ਬਾਬਾ ਖੜਕ ਸਿੰਘ ਜੀ ਸਪੋਰਟਸ ਐਂਡ ਵੈਲਫੇਅਰ ਕਲੱਬ ਖਰੜ ਦਾ ਗਠਨ ਕੀਤਾ ਗਿਆ। ਕਲੱਬ ਦੇ ਇਸ ਗਠਨ ਮੌਕੇ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ਼ ਰਣਜੀਤ ਸਿੰਘ ਗਿੱਲ ਵੀ ਵਿਸੇਸ ਤੌਰ ਤੇ ਪਹੁੰਚੇ। ਉਨ੍ਹਾਂ ਕਲੱਬ ਦੇ ਅਹੁੱਦੇਦਾਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਨੌਜਵਾਨ ਸਮਾਜ ਸੇਵੀ ਕੰਮਾਂ ਵਿਚ ਯੋਗਦਾਨ ਪਾ ਕੇ ਅੱਜ ਦੇ ਸਮੇਂ ਵਿਚ ਅੱਗੇ ਆ ਰਿਹਾ ਹੈ। ਉਨ੍ਹਾਂ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਕਲੱਬ ਦੇ ਪ੍ਰਧਾਨ ਚੰਨਪ੍ਰੀਤ ਬਡਾਲੀ, ਸਰਪ੍ਰਸਤ ਗੁਰਪ੍ਰੀਤ ਲੋਗੀਆਂ, ਮੀਤ ਪ੍ਰਧਾਨ ਮੇਜਰ ਬਡਾਲੀ ਨੇ ਦੱਸਿਆ ਕਿ ਕਲੱਬ ਵਲੋਂ ਐਮ.ਬੀ.ਬੀ.ਜੀ. ਗਰੁੱਪ ਖਰੜ, ਸੁਸਾਂਤ ਕੌਸ਼ਿਕ ਦੇ ਸਹਿਯੋਗ ਨਾਲ ਖਰੜ ਸ਼ਹਿਰ ਵਿਚ ਸਮਾਜ ਸੇਵੀ ਕੰਮ ਕੀਤੇ ਜਾਣਗੇ। ਇਸ ਮੌਕੇ ਗਿੰਦੀ ਰਾਣੀਮਾਜਰਾ, ਭੁਪਿੰਦਰ ਸਿੰਘ ਕਾਲਾ, ਸੰਨੀ, ਬਨਵੈਤ, ਸਾਹਿਬ ਬਡਾਲਾ ਸਮੇਤ ਹੋਰ ਨੌਜਵਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ